ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨਾਂ ਦੇ ਦਿੱਲੀ ਕੂਚ ਬਾਰੇ ਕਿਹਾ ਕਿ ਗੱਲਬਾਤ ਨਾਲ ਵੱਡੇ-ਵੱਡੇ ਮਸਲੇ ਹੱਲ ਹੋ ਜਾਂਦੇ ਹਨ ਤੇ ਇਹ ਮਸਲਾ ਵੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹੈ। ਉਹ ਦੇਸ਼ ਦੇ 140 ਕਰੋੜ ਲੋਕਾਂ ਦਾ ਪੇਟ ਭਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨਦੇ ਹਨ ਕਿ ਗਰੀਬ, ਮਹਿਲਾਵਾਂ, ਨੌਜਵਾਨ ਤੇ ਅੰਨਦਾਤਾ ‘ਤੇ ਸਾਨੂੰ ਫੋਕਸ ਕਰਨਾ ਹੋਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦੇਣ ਨੂੰ ਕਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਦਿੱਲੀ ਤੋਂ ਚੰਡੀਗੜ੍ਹ ਆਏ ਹਨ। ਪਹਿਲੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਤੇ ਦੂਜੇ ਦੌਰ ਦੀ ਗੱਲਬਾਤ ਹੋਣ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਇਸ ਮੁੱਦੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਨੇੜੇ ਹਰਿਆਣਾ ਪੁਲਿਸ ਨੇ ਮੌਕ ਡ੍ਰਿਲ ਦੌਰਾਨ ਛੱਡੇ Tear Gas ਦੇ ਗੋਲੇ, ਮਚੀ ਭਗਦੜ
ਕਿਸਾਨਾਂ ਵੱਲੋਂ ਪੰਜਾਬ ਤੋਂ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਗੱਲਬਾਤ ਆਪਣੀ ਜਗ੍ਹਾ ਹੈ ਪਰ ਹਰਿਆਣਾ ਦੇ ਲੋਕਾਂ ਦੀ ਸੁਰੱਖਿਆ ਤੇ ਸੂਬਾ ਵਿਵਸਥਾ ਨੂੰ ਬਣਾਏ ਰੱਖਣ ਲਈ ਸਾਡੇ ਕੋਲੋ ਜੋ ਵੀ ਜ਼ਰੂਰੀ ਹੋਵੇਗਾ, ਉਹ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ –