ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਵਿਆਹ ਤੋਂ ਬਾਅਦ ਅੱਜ ਆਪਣੇ ਪਤੀ ਅਤੇ ਸਹੁਰਿਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਉਨ੍ਹਾਂ ਦੇ ਸਹੁਰਿਆਂ ਦਾ ਤਖ਼ਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਸਵਾਗਤ ਕੀਤਾ।
ਆਪਣੇ ਪਤੀ ਅਤੇ ਸਹੁਰਿਆਂ ਨਾਲ ਤਖ਼ਤ ਸਾਹਿਬ ਪਹੁੰਚੇ ਅਨਮੋਲ ਗਗਨ ਮਾਨ ਨੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ ਤਖ਼ਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਤਖ਼ਤ ਸਾਹਿਬ ਵਿਖੇ ਸੰਗਤਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਦੱਸਿਆ ਅਤੇ ਤਖ਼ਤ ਸਾਹਿਬ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖੰਡਰ ਹੋ ਰਹੀਆਂ ਇਮਾਰਤਾਂ ਦੀ ਮੁਰੰਮਤ ਕਰਨ ਦੀ ਮੰਗ ਕੀਤੀ।
ਦੱਸ ਦੇਈਏ ਕਿ ਕਰੀਬ 6 ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਦਾ ਵਿਆਹ ਹੋਇਆ ਸੀ। ਉਨ੍ਹਾਂ ਨੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਲਾਵਾਂ (ਆਨੰਦ ਕਾਰਜ) ਲਈਆਂ ਸਨ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਦੀ ਕਾਰਵਾਈ, ਡਕੈਤੀ ਗਿਰੋਹ ਦੇ 2 ਮੈਂਬਰ ਹਥਿਆਰਾਂ ਤੇ ਕਾਰ ਸਣੇ ਕੀਤੇ ਕਾਬੂ
ਇਸ ਵਿਆਹ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਸਮੇਤ ਸ਼ਾਮਿਲ ਹੋਏ ਸਨ। ਇਸ ਤੋਂ ਇਲਾਵਾ ਕਾਂਗਰਸ ਆਗੂ ਰਾਣਾ ਗੁਰਜੀਤ ਸਿੰਘ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਅਦਾਕਾਰ ਗੁੱਗੂ ਗਿੱਲ, ਗਾਇਕ ਬੱਬੂ ਮਾਨ, ਅਫਸਾਨਾ ਖਾਨ ਅਤੇ ਉਸ ਦੇ ਪਤੀ ਸਾਜ਼ ਨੇ ਵੀ ਪਾਰਟੀ ਵਿੱਚ ਸ਼ਿਰਕਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: