ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜੁੜੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ।ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੋਰ ਸ਼ਖਸ ਨੇ ਦਮ ਤੋੜ ਦਿੱਤਾ ਹੈ ਤੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਪਹਿਲਾਂ ਮ੍ਰਿਤਕਾਂ ਵਿਚ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਸ਼ਾਮਲ ਸੀ ਪਰ ਹੁਣ ਇਕ ਹੋਰ ਲਾਡੀ ਨਾਂ ਦੇ ਸ਼ਖਸ ਦੀ ਵੀ ਮੌਤ ਹੋ ਚੁੱਕੀ ਹੈ। ਉਸ ਦੀ ਪਹਿਲਾਂ ਸੰਗਰੂਰ ਹਸਪਤਾਲ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਰੈਫਰ ਕੀਤਾ ਗਿਆ ਸੀ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ 2 ਸਕੇ ਭਰਾਵਾਂ ਸਣੇ 5 ਮੌਤਾਂ ਹੋ ਚੁੱਕੀਆਂ ਹਨ। 4 ਦਾ ਇਲਾਜ ਕੀਤਾ ਜਾ ਰਿਹਾ ਹੈ।
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਾਡੀ ਦੀ ਹਾਲਤ ਨਾਜ਼ੁਕ ਸੀ। ਉਸ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਸੀਤੇ ਹੁਣ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਕੁੱਲ 13 ਲੋਕਾਂ ਨੇ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਸੀ । 8 ਲੋਕ ਜ਼ੇਰੇ ਇਲਾਜ ਹਨ।
ਵੀਡੀਓ ਲਈ ਕਲਿੱਕ ਕਰੋ -: