ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਬੋਹਰ ਦੇ ਪਿੰਡ ਸੁਖਚੈਨ ਵਾਸੀ ਅਨੁਜ ਥਾਪਨ ਦੀ ਮ੍ਰਿਤਕ ਦੇਹ ਦਾ ਮੁੜ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਵੀਰਵਾਰ ਸਵੇਰੇ ਪਰਿਵਾਰ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਥਾਪਨ ਦੀ ਲਾਸ਼ ਨੂੰ ਫਰੀਦਕੋਟ ਮੈਡੀਕਲ ਕਾਲਜ ਲਿਜਾਣ ਲਈ ਰਵਾਨਾ ਹੋਏ। ਜਿੱਥੇ ਡਾਕਟਰਾਂ ਦੇ ਬੋਰਡ ਵੱਲੋਂ ਅਨੁਜ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ‘ਚ ਪਿੰਡ ਸੁਖਚੈਨ ਦੇ ਨਿਵਾਸੀ ਅਨੁਜ ਥਾਪਨ ਅਤੇ ਸੋਨੂੰ ਥਾਪਨ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਹਿਰਾਸਤ ‘ਚ ਲਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ‘ਚ ਅਨੁਜ ਥਾਪਨ ਨੇ ਬਾਥਰੂਮ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ‘ਤੇ ਅਨੁਜ ਦੀ ਹੱਤਿਆ ਦੇ ਦੋਸ਼ ਲਗਾਏ ਅਤੇ ਦੁਬਾਰਾ ਪੋਸਟਮਾਰਟਮ, ਸੀਬੀਆਈ ਜਾਂਚ ਸਮੇਤ ਉਚਿਤ ਮੁਆਵਜ਼ੇ ਦੀ ਮੰਗ ਕੀਤੀ।
ਇਸ ਲਈ ਬਿਸ਼ਨੋਈ ਭਾਈਚਾਰੇ ਦੀ ਅਗਵਾਈ ‘ਚ ਅਨੁਜ ਦੀ ਮਾਂ ਨੇ ਮੁੜ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮਾਣਯੋਗ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਨੁਜ ਥਾਪਨ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : BJP ਉਮੀਦਵਾਰ ਹੰਸਰਾਜ ਹੰਸ ਨੇ ਫਰੀਦਕੋਟ ਤੋਂ ਭਰੀ ਨਾਮਜ਼ਦਗੀ, ਗਜੇਂਦਰ ਸ਼ੇਖਾਵਤ ਰਹੇ ਨਾਲ
ਇੱਥੇ ਵੀਰਵਾਰ ਨੂੰ ਅਨੁਜ ਥਾਪਨ ਦੇ ਪਰਿਵਾਰਕ ਮੈਂਬਰ, ਪਿੰਡ ਦੇ ਸਰਪੰਚ ਮਨੋਜ ਗੋਦਾਰਾ ਅਤੇ ਬਿਸ਼ਨੋਈ ਭਾਈਚਾਰੇ ਦੇ ਅਧਿਕਾਰੀ ਅਨੁਜ ਦੀ ਲਾਸ਼ ਲੈ ਕੇ ਫਰੀਦਕੋਟ ਮੈਡੀਕਲ ਕਾਲਜ ਲਈ ਰਵਾਨਾ ਹੋਏ। ਜਿੱਥੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: