ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਦੇ ਪਤਨੀ ਅਨੁਪਮਾ ਬਿੱਟੂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਸ਼ਾਲ ਨਗਰ ਤੇ ਦੁੱਗਰੀ ਰੋਡ ਵਿਖੇ ਡੋਰ ਟੂ ਡੋਰ ਪ੍ਰਚਾਰ ਰਾਹੀਂ ਭਾਜਪਾ ਦੇ ਹੱਕ ‘ਚ ਵੋਟਾਂ ਮੰਗੀਆਂ।
ਇਸ ਮੌਕੇ ਅਨੁਪਮਾ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਦੇਸ਼ ਦੇ ਲੋਕਾਂ ਦੇ ਹਮਦਰਦ ਪ੍ਰਧਾਨ ਮੰਤਰੀ ਹਨ, ਜੋ ਦੇਸ਼ ਵਾਸੀਆਂ ਦੇ ਦਰਦ ਨੂੰ ਸਮਝਦੇ ਹਨ, ਜਿਸ ਦੇ ਚਲਦਿਆਂ ਉਹਨਾਂ ਨੇ ਹਰ ਵਰਗ ਲਈ ਲੋਕ ਹਿੱਤ ਯੋਜਨਾਵਾਂ ਸ਼ੁਰੂ ਕੀਤੀਆਂ ਪਰ ਪੰਜਾਬ ‘ਚ ਵਿਰੋਧੀ ਸਰਕਾਰ ਕਾਂਗਰਸ ਤੇ ਆਪ ਨੇ ਕੇਂਦਰ ਦੀਆਂ ਯੋਜਨਾਵਾਂ ਲਾਗੂ ਕਰਨ ‘ਚ ਅਸਫਲ ਰਹੀਆਂ ਹਨ।
ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ ਤੋਂ MP ਉਮੀਦਵਾਰ ਦੀ ਨਵ ਵਿਆਹੀ ਨੂੰਹ ਨੇ ਚੁੱਕਿਆ ਵੱਡਾ ਕਦਮ, ਮਾਪਿਆਂ ਨੇ ਲਾਏ ਗੰਭੀਰ ਇਲਜ਼ਾਮ
ਉਹਨਾਂ ਕਿਹਾ ਕਿ ਜਿੱਥੇ ਉਹਨਾਂ ਦਾ ਮਕਸਦ ਸ਼ਹਿਰ ਦਾ ਵਿਕਾਸ ਕਰਵਾਉਣਾ ਹੈ ਉੱਥੇ ਇਹ ਵੀ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਲਾਭਪਾਤਰੀਆਂ ਤੱਕ ਪੰਹੁਚਾਈਆਂ ਜਾਣ, ਉਹਨਾਂ ਨੂੰ ਜਾਗਰੂਕ ਕੀਤਾ ਜਾ ਸਕੇ ਤਾਂ ਜੋ ਉਹ ਉਕਤ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਸੁਖਾਲਾ ਕਰਨ, ਜਿਸ ਲਈ ਰਵਨੀਤ ਸਿੰਘ ਬਿੱਟੂ ਵਚਨਬੱਧ ਹਨ, ਤੁਸੀਂ 1 ਜੂਨ ਨੂੰ ਭਾਜਪਾ ਦੇ ਕਮਲ ਦੇ ਫੁੱਲ ਵਾਲੇ ਬਟਨ ਨੂੰ ਦਬਾ ਕੇ ਰਵਨੀਤ ਬਿੱਟੂ ਨੂੰ ਜੇਤੂ ਬਣਾਓ, ਫਿਰ ਬਿੱਟੂ ਤੁਹਾਡੇ ਤੇ ਕੇਂਦਰ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: