ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਸਭ ਤੋਂ ਪਸੰਦੀਦਾ ਸੈਲੀਬ੍ਰਿਟੀ ਜੋੜਿਆਂ ਵਿੱਚੋਂ ਇੱਕ ਹਨ। ਫੈਨਜ਼ ਉਨ੍ਹਾਂ ਦੀ ਜੋੜੀ ਦੀ ਕਾਫੀ ਤਾਰੀਫ ਕਰਦੇ ਹਨ। ਅਨੁਸ਼ਕਾ ਅਤੇ ਵਿਰਾਟ ਵੀ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਦੋਵੇਂ ਅਕਸਰ ਵਿਦੇਸ਼ ਜਾਂਦੇ ਅਤੇ ਇੱਕ ਦੂਜੇ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਨਜ਼ਰ ਆਉਂਦੇ ਹਨ।

anushka sharma new year
ਫਿਲਹਾਲ ਵਿਰਾਟ ਟੈਸਟ ਮੈਚ ਲਈ ਦੱਖਣੀ ਅਫਰੀਕਾ ‘ਚ ਹਨ। ਇਸ ਦੌਰਾਨ ਅਨੁਸ਼ਕਾ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਅਨੁਸ਼ਕਾ ਸ਼ਰਮਾ ਦੀਆਂ ਦੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਮੁਤਾਬਕ ਅਨੁਸ਼ਕਾ ਸ਼ਰਮਾ ਵਿਰਾਟ ਕੋਹਲੀ ਨਾਲ ਆਪਣੀ ਨਵੀਂ ਜ਼ਿੰਦਗੀ ਦਾ ਜਸ਼ਨ ਮਨਾਉਣ ਦੱਖਣੀ ਅਫਰੀਕਾ ਪਹੁੰਚੀ ਹੈ।
ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਇਕ ਰੈਸਟੋਰੈਂਟ ‘ਚ ਬੈਠੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਕਾਫੀ ਸਮੇਂ ਤੋਂ ਅਨੁਸ਼ਕਾ ਦੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਿਹਾ ਹੈ।