21 ਜੂਨ (ਅੰਤਰਰਾਸ਼ਟਰੀ ਯੋਗਾ ਦਿਵਸ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕੀਤੀ ਹੈ। ਅਰਚਨਾ ਖਿਲਾਫ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਗੁਜਰਾਤ ਆਧਾਰਿਤ ਪ੍ਰਭਾਵਸ਼ਾਲੀ ਅਰਚਨਾ ਮਕਵਾਨਾ ਨੇ ਹਰਿਮੰਦਰ ਸਾਹਿਬ ‘ਚ ਯੋਗਾ ਕਰਦੇ ਸਮੇਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀਆਂ ਸਨ। ਇਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ ‘ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਰਚਨਾ ਮਕਵਾਣਾ ਖਿਲਾਫ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ। ਹਾਲਾਂਕਿ ਲੋਕਾਂ ਦੀ ਨਾਰਾਜ਼ਗੀ ਦਾ ਪਤਾ ਲੱਗਣ ਤੋਂ ਬਾਅਦ ਅਰਚਨਾ ਨੇ ਮੁਆਫੀ ਮੰਗ ਲਈ ਹੈ ਪਰ ਫਿਰ ਵੀ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ਼ ਕਰਵਾਈ ਗਈ। ਅਰਚਨਾ ਮਕਵਾਨਾ ਨੇ ਇਕ ਨਵਾਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਸ ਨੂੰ ਵਡੋਦਰਾ ਕ੍ਰਾਈਮ ਬ੍ਰਾਂਚ ਤੋਂ ਪੁਲਿਸ ਸੁਰੱਖਿਆ ਦਿੱਤੀ ਗਈ ਹੈ। ਮੈਂ ਇਸ ਲਈ ਅਪਲਾਈ ਵੀ ਨਹੀਂ ਕੀਤਾ। ਪੁਲਿਸ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਠੀਕ ਹਾਂ ਅਤੇ ਗੁਜਰਾਤ ਸਰਕਾਰ ਦਾ ਧੰਨਵਾਦ ਕਰਦੀ ਹਾਂ।