ਅੰਮ੍ਰਿਤਸਰ ਵਿਚ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰੋਂ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਕੇਸ ਦਰ ਕਰ ਲਿਆ ਹੈ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਚਾਰੋਂ ਲੋਕ ਅੰਮ੍ਰਿਤਸਰ ਦੇ ਹਨ। ਮੁਲਜ਼ਮਾਂ ਦੀ ਪਛਾਣ ਲੋਹਗੜ੍ਹ ਵਾਲੀ ਵਿਕਰਮਜੀਤ ਸਿੰਘ ਉਰਫ ਲੱਕੀ, ਪਿੰਡ ਹੁਸ਼ਿਆਰ ਨਗਰ ਵਾਸੀ ਰਸ਼ਪਾਲ ਸਿੰਘ, ਵਰਿਆਮ ਸਿੰਘ ਕਾਲੋਨੀ ਵਾਸੀ ਗੌਰਵ ਉਰਫ ਕਾਲੀ ਤੇ ਦੁਰਗਿਆਨਾ ਆਬਾਦੀ ਦੇ ਸਾਹਿਲ ਕੁਮਾਰ ਉਰਫ ਮੰਥਨ ਵਜੋਂ ਹੋਈ ਹੈ।
ਪੁਲਿਸ ਟੀਮਾਂ ਨੇ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੀ ਇਨੋਵਾ ਕਾਰ ਵੀ ਜ਼ਬਤ ਕੀਤੀ ਹੈ ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ। ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਤੇ ਏਡਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਦੇਖ-ਰੇਖ ਵਿਚ ਸੀਆਈਏ ਸਟਾਫ-1 ਦੀਆਂ ਪੁਲਿਸ ਟੀਮਾਂ ਨੇ ਗੋਲ ਬਾਗ ਬੈਕਸਾਈਡ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਇਲਾਕੇ ਵਿਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਤੇ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ।
ਸੀਪੀ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਰਸ਼ਪਾਲ ਸਿੰਘ ‘ਤੇ ਪਹਿਲਾਂ ਤੋਂ ਹੀ ਅੰਮ੍ਰਿਤਸਰ ਦਿਹਾਤੀ ਤੇ ਤਰਨਤਾਰਨ ਵਿਚ ਚੋਰੀ ਅਤੇ NDS ਐਕਟ ਨਾਲ ਸਬੰਧਤ ਦੋ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਅੱਗੇ ਤੇ ਪਿੱਛੇ ਦੇ ਸਬੰਧਾਂ ਦੀ ਜਾਂਚ ਕਰਨ ਦੇ ਡਰੱਗ ਸਪਲਾਈਕਰਤਾਵਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਵੀ ਪਰਦਾਫਾਸ਼ ਕੀਤਾ ਹੈ। ਤਰਨਤਾਰਨ ਵਾਸੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ 13 ਪਿਸਤੌਲਾਂ, 24 ਮੈਗਜ਼ੀਨ, ਦੋ ਜ਼ਿੰਦਾ ਰਾਊਂਡ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ। ਅੰਮ੍ਰਿਤਸਪਾਲ ਸਿੰਘ ‘ਤੇ ਪਹਿਲਾਂ ਤੋਂ ਹੀ 8 ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : BJP ਨੇ ਰਾਜਸਥਾਨ ਦੇ CM ਦੇ ਨਾਂ ਦਾ ਕੀਤਾ ਐਲਾਨ, ਭਜਨਲਾਲ ਸ਼ਰਮਾ ਦੇ ਹੱਥ ਸੌਂਪੀ ਕਮਾਨ
ਗ੍ਰਿਫਤਾਰ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧਪ੍ਰਦੇਸ਼ ਤੋਂ 35,000 ਰੁਪਏ ਵਿਚ ਇਕ ਪਿਸਤੌਲ ਖਰੀਦਦਾ ਸੀ ਤੇ ਪੰਜਾਬ ਵਿਚ 50,000 ਵਿਚ ਵੇਚਦਾ ਸੀ।ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਉਸਦੇ ਘਰ ਮੌਜੂਦ ਚਾਰੇ ਵਾਲੇ ਕਮਰੇ ਵਿਚ ਇਕ ਬੋਰੀ ਵਿਚ 12 ਪਿਸਤੌਲਾਂ, 22 ਮੈਗਜ਼ੀਨ ਹੋਰ ਬਾਮਦ ਕੀਤੇ ਗਏ। ਪੁਲਿਸ ਨੇ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –