ਲੋਕ ਸਭਾ ਚੋਣਾਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡਾ ਝਟਕਾ ਹੈ। ਅਜਿਹੇ ‘ਚ ਲੋਕ ਸਭਾ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਪਾਰਟੀ ਦੇ ਵੱਡੇ ਚਿਹਰਿਆਂ ਭਗਵੰਤ ਮਾਨ, ਆਤਿਸ਼ੀ, ਸੌਰਭ ਭਾਰਦਵਾਜ ‘ਤੇ ਆ ਜਾਵੇਗੀ। ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅੱਖਾਂ ਦਾ ਅਪਰੇਸ਼ਨ ਕਰਵਾਉਣ ਲਈ ਬਰਤਾਨੀਆ ਗਏ ਹਨ। ਅਜਿਹੇ ‘ਚ ਇਸ ਵਾਰ ਉਹ ਵੀ ਪੰਜਾਬ ‘ਚ ਚੋਣ ਪ੍ਰਚਾਰ ‘ਚ ਹਿੱਸਾ ਨਹੀਂ ਲੈ ਸਕਣਗੇ।
ਰਾਘਵ ਚੱਢਾ ਨੇ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਪ੍ਰਚਾਰ ਦੀ ਕਮਾਨ ਸੰਭਾਲੀ ਸੀ ਅਤੇ ਪਾਰਟੀ ਨੂੰ ਜ਼ਬਰਦਸਤ ਜਿੱਤ ਦਿਵਾਈ ਸੀ। ਅਜਿਹੇ ‘ਚ ਜੇਕਰ ਪੰਜਾਬ ‘ਚ ‘ਆਪ’ ਦੇ ਵੱਡੇ ਚਿਹਰੇ ਦੀ ਗੱਲ ਕਰੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਹੀ ਬਚੇ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮੁੱਖ ਮੰਤਰੀ ਮਾਨ ਨੇ ਕਿਹਾ- ਸ਼ਰਾਬ ਨੀਤੀ ਘਪਲੇ ਦੇ ਮਾਮਲੇ ‘ਚ ਭਾਜਪਾ ਦੀ ਸਿਆਸੀ ਟੀਮ ਈ.ਡੀ. ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਈਡੀ ਦੇ ਕੰਮਕਾਜ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਈਡੀ ਭਾਜਪਾ ਦੀ ਸਿਆਸੀ ਟੀਮ ਹੈ। ਭਾਜਪਾ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ ਕਿਉਂਕਿ ਸਿਰਫ਼ ਆਮ ਆਦਮੀ ਪਾਰਟੀ ਹੀ ਭਾਜਪਾ ਨੂੰ ਰੋਕ ਸਕਦੀ ਹੈ। ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।