ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਲਵਲੀ ਨੇ ਹਾਲ ਹੀ ‘ਚ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਲਵਲੀ ਦੀ ਤਰ੍ਹਾਂ ਦਿੱਲੀ ਵਿੱਚ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਕੈਬਨਿਟ ਮੰਤਰੀ ਰਹੇ ਰਾਜਕੁਮਾਰ ਚੌਹਾਨ, ਦੋ ਵਾਰ ਵਿਧਾਇਕ ਅਤੇ ਸਾਬਕਾ ਕਾਂਗਰਸ ਸਕੱਤਰ ਨਸੀਬ ਸਿੰਘ, ਸਾਬਕਾ ਵਿਧਾਇਕ ਨੀਰਜ ਬਸੋਆ, ਸਾਬਕਾ ਯੂਥ ਕਾਂਗਰਸ ਪ੍ਰਧਾਨ ਅਮਿਤ ਮਲਿਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਲਵਲੀ ਨੇ ਪਾਰਟੀ ‘ਤੇ ਅਣਗਹਿਲੀ ਦਾ ਦੋਸ਼ ਵੀ ਲਾਇਆ ਸੀ। ਲਵਲੀ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਂਡ ਕਈ ਗੱਲਾਂ ‘ਤੇ ਉਨ੍ਹਾਂ ਦੀ ਸਲਾਹ ਲਏ ਬਿਨਾਂ ਹੀ ਫੈਸਲੇ ਲੈ ਰਹੀ ਹੈ। ਅਰਵਿੰਦਰ ਸਿੰਘ ਲਵਲੀ ਦਿੱਲੀ ਵਿੱਚ 4 ਵਾਰ ਵਿਧਾਇਕ ਅਤੇ 2 ਵਾਰ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ। ਕਾਂਗਰਸ ਨੇ ਪਿਛਲੇ ਸਾਲ ਉਨ੍ਹਾਂ ਨੂੰ ਦਿੱਲੀ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਸੀ ਪਰ ਚੋਣਾਂ ਦਰਮਿਆਨ ਉਨ੍ਹਾਂ ਨੇ ਇਕ ਵਾਰ ਫਿਰ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।
ਅਰਵਿੰਦਰ ਸਿੰਘ ਲਵਲੀ 2017 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਉਸ ਸਮੇਂ ਉਹ ਜ਼ਿਆਦਾ ਦੇਰ ਭਾਜਪਾ ‘ਚ ਨਹੀਂ ਰਹਿ ਸਕੇ ਅਤੇ 10-12 ਮਹੀਨਿਆਂ ‘ਚ ਹੀ ਮੁੜ ਘਰ ਵਾਪਸੀ ਕਰ ਲਈ ਸੀ। ਉਨ੍ਹਾਂ ਨੇ ਪੂਰਬੀ ਦਿੱਲੀ ਤੋਂ 2019 ਦੀਆਂ ਲੋਕ ਸਭਾ ਚੋਣਾਂ ਵੀ ਲੜੀਆਂ ਸਨ, ਹਾਲਾਂਕਿ ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਅਰਵਿੰਦਰ ਸਿੰਘ ਲਵਲੀ ਇੱਕ ਵਾਰ ਫਿਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : BJP ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰਦਿਆਂ ਕਿਸਾਨ ਬੇਹੋਸ਼, ਹਸਪਤਾਲ ਲਿਜਾਂਦੇ ਤੋੜਿਆ ਦਮ
ਲਵਲੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜੇ ਆਪਣੇ ਅਸਤੀਫੇ ‘ਚ ਕਿਹਾ ਸੀ ਕਿ ਆਮ ਆਦਮੀ ਪਾਰਟੀ, ਜਿਸ ਦੇ ਕਈ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਜੇਲ੍ਹ ‘ਚ ਹਨ, ਨੇ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨਾਲ ਗਠਜੋੜ ਕੀਤਾ ਹੈ, ਜਦਕਿ ਪਾਰਟੀ ਵਰਕਰਾਂ ਨੇ ਇਸ ਦਾ ਵਿਰੋਧ ਵੀ ਕੀਤਾ ਹੈ। ਲਵਲੀ ਨੇ ਅੱਗੇ ਕਿਹਾ ਕਿ ਉਹ ਹੁਣ ਪਾਰਟੀ ਵਰਕਰਾਂ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ ਅਤੇ ਇਸ ਲਈ ਉਨ੍ਹਾਂ ਨੂੰ ਦਿੱਲੀ ਕਾਂਗਰਸ ਦੇ ਪ੍ਰਧਾਨ ਬਣੇ ਰਹਿਣ ਵਿਚ ਕੋਈ ਦਿਲਚਸਪੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: