ਨਵਾਂਸ਼ਹਿਰ ‘ਚ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਮਝੌਤੇ ਨਾਲ ਨਿਪਟਾਏ ਗਏ ਮਾਮਲੇ ਵਿੱਚ ASI ਨੇ 5 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ASI ਨੇ ਪੀੜਤ ਨੂੰ ਧਮਕੀ ਦਿੱਤੀ ਸੀ ਕਿ ਜੇ ਪੈਸੇ ਨਹੀਂ ਦਿੱਤੇ ਤਾਂ ਕੇਸ ਦਰਜ ਕਰ ਲਵੇਗਾ। ਇਸ ਮਾਮਲੇ ਵਿੱਚ ਏਐਸਆਈ ਪਹਿਲਾਂ ਵੀ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਸੀ।
ਵਿਜੀਲੈਂਸ ਬਿਊਰੋ ਨੇ ਦੋਸ਼ੀ ASI ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ASI ਲੇਖ ਰਾਜ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰ ਵਾਸੀ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਉਸ ਨੂੰ 1000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਮਾਮਲਾ ਉਸ ਦੇ ਮੁੰਡੇ ਨਾਲ ਜੁੜੀ ਇੱਕ ਪੁਲਿਸ ਸ਼ਿਕਾਇਤ ਨੂੰ ਲੈ ਕੇ ਪਿੰਡ ਵਿੱਚ ਹੋਏ ਝਗੜੇ ਦਾ ਸੀ, ਜਿਸ ਨੂੰ ਪਹਿਲਾਂ ਹੀ ਸਮਝੌਤੇ ਨਾਲ ਸੁਲਝਾ ਲਿਆ ਗਿਆ ਸੀ।
ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ‘ਚ ਵੱਡੀ ਕਾਰਵਾਈ, 2 ਕਿਸਾਨ ਗ੍ਰਿਫਤਾਰ
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਏਐਸਆਈ ਲੇਖਰਾਜ ਨੇ 5,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਸ ਨੂੰ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਦੀ ਧਮਕੀ ਦੇ ਕੇ 3 ਹਜ਼ਾਰ ਰੁਪਏ ਦੀ ਅਗਾਊਂ ਰਿਸ਼ਵਤ ਲੈ ਲਈ ਹੈ। ਹੁਣ ਉਸ ਨੇ 1000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੋਸ਼ੀ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ : –