ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਜਲੰਧਰ ਵਿਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ਨਾਲ ਜੁੜੀ ਹੋਈ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਸ ਕਤਲ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ ASI ਮੰਗਤ ਰਾਮ ਨੂੰ ਡਿਸਮਿਸ ਕੀਤਾ ਗਿਆ ਹੈ। ASI ‘ਤੇ ਮਾਮਲੇ ‘ਚ ਅਣਗਹਿਲੀ ਵਰਤਣ ਦੇ ਇਲਜ਼ਾਮ ਲੱਗੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ASI ਨੂੰ ਸਸਪੈਂਡ ਕੀਤਾ ਗਿਆ ਸੀ।
ACP ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 13 ਸਾਲ ਦੀ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਅਤੇ ਉਸ ਨੂੰ ਲੱਭਣ ਲਈ ਜਾਂਚ ਸ਼ੁਰੂ ਕੀਤੀ। ਪੁਲਿਸ ਨੂੰ ਲੜਕੀ ਦੀ ਲਾਸ਼ ਗੁਆਂਢ ਦੇ ਇੱਕ ਘਰ ਵਿੱਚੋਂ ਮਿਲੀ, ਜਿੱਥੇ ਸੀਸੀਟੀਵੀ ਫੁਟੇਜ ਵਿੱਚ ਲੜਕੀ ਨੂੰ ਘਰ ਵਿੱਚ ਦਾਖਲ ਹੁੰਦੇ ਦਿਖਾਇਆ ਗਿਆ। ਇਸ ਤੋਂ ਬਾਅਦ, ਪੁਲਿਸ ਨੇ ਘਰ ਦੇ ਮਾਲਕ ਰਿੰਪੀ ਸਿੰਘ ਉਰਫ਼ ਹੈਪੀ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ‘ਆਪ’ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋ/ਲੀ.ਆਂ, 2 ਬਾਈਕ ਸਵਾਰ ਬ.ਦ.ਮਾਸ਼ਾਂ ਨੇ 5 ਕਰੋੜ ਫਿਰੌਤੀ ਦੀ ਕੀਤੀ ਮੰਗ
ਜਾਂਚ ਵਿੱਚ ਸਾਹਮਣੇ ਆਇਆ ਕਿ ਲੜਕੀ ਦੋਸ਼ੀ ਦੀ ਧੀ ਦੀ ਸਹੇਲੀ ਸੀ ਅਤੇ ਉਨ੍ਹਾਂ ਦੇ ਘਰ ਅਕਸਰ ਆਉਂਦੀ ਰਹਿੰਦੀ ਸੀ। ਉਹ ਪਿਛਲੇ ਦਿਨ ਵੀ ਆਪਣੀ ਸਹੇਲੀ ਦੇ ਘਰ ਗਈ ਸੀ ਪਰ ਉਸਦੀ ਸਹੇਲੀ ਅਤੇ ਉਸਦੀ ਮਾਂ ਘਰ ਵਿੱਚ ਮੌਜੂਦ ਨਹੀਂ ਸਨ ਅਤੇ ਰਿੰਪੀ ਸਿੰਘ ਘਰ ਵਿੱਚ ਇਕੱਲਾ ਸੀ। ਉਸੇ ਰਾਤ ਬਾਅਦ ਵਿੱਚ ਲੜਕੀ ਦੀ ਲਾਸ਼ ਉਸ ਦੇ ਬਾਥਰੂਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ। ਪੁਲਿਸ ਨੇ ਰਿੰਪੀ ਉਰਫ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
























