ਏਸ਼ੀਆ ਖੇਡਾਂ ਵਿਚ ਸੋਨ ਤਮਗਾ ਜਿੱਤ ਕੇ ਅੱਜ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਭਾਰਤੀ ਹਾਕੀ ਟੀਮ ਦਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਅਜੇ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਹਾਕੀ ਦੀ ਦੁਨੀਆ ਵਿਚ 72 ਸਾਲ ਪੁਰਾਣੇ ਰਿਕਾਰਡ ਤੋੜਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਡੀਸੀ ਤਲਵਾੜ ਨੇ ਏਅਰਪੋਰਟ ਪਹੁੰਚਣ ‘ਤੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ ਤੇ ਸੁਰਜੀਤ ਸਿੰਘ ਦਾ ਸਵਾਗਤ ਕੀਤਾ। ਏਅਰਪੋਰਟ ‘ਤੇ ਪਹੁੰਚੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਵੀ ਖਿਡਾਰੀਆਂ ਨੂੰ ਫੁੱਲ ਭੇਟ ਕੀਤੇ।
DC ਅਮਿਤ ਤਲਵਾੜ ਨੇ ਕਿਹਾ ਕਿ ਚੀਨ ਵਿਚ ਏਸ਼ੀਅਨ ਗੇਮਸ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਸਾਲਾਂ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਏਸ਼ੀਅਨ ਗੇਮਸ ਵਿਚ ਹਿੱਸਾ ਲੈਣ ਵਾਲੇ 48 ਪੰਜਾਬੀ ਖਿਡਾਰੀਆਂ ਦੀ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4 ਕਰੋੜ 64 ਲੱਖ ਰੁਪਏ ਦੀ ਧਨ ਰਾਸ਼ੀ ਦਿੱਤੀ ਗਈ।
ਇਹ ਵੀ ਪੜ੍ਹੋ : ਬਾਲੀਵੁੱਡ ਐਕਟਰ ਆਫਤਾਬ ਸ਼ਿਵਦਾਸਾਨੀ ਹੋਏ ਸਾਈਬਰ ਠੱਗੀ ਦਾ ਸ਼ਿਕਾਰ, ਲੱਗਿਆ 1.5 ਲੱਖ ਦਾ ਚੂਨਾ
ਉਨ੍ਹਾਂ ਕਿਹਾ ਕਿ ਹਾਕੀ ਵਿਚ ਚੌਥੀ ਵਾਰ ਏਸ਼ੀਅਨ ਗੇਮਸ ਵਿਚ ਸੋਨੇ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ ਕੁੱਲ 10 ਖਿਡਾਰੀ ਪੰਜਾਬ ਤੋਂ ਸਨ। ਉੁਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਇਨਾਮ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: