ਨਸ਼ਾ ਤਸਕਰੀ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਦੀ ਐਂਟੀ ਨਾਰਕੋਟਿਕਸ ਸੈੱਲ ਟੀਮ ਵੀਰਵਾਰ ਦੇਰ ਰਾਤ ਹਲਕਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿਚ ਛਾਪੇਮਾਰੀ ਕਰਨ ਪਹੁੰਚੀ। ਇਸ ਦੌਰਾਨ ਕੁਝ ਅਣਪਛਾਤੇ ਲੋਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਮੌਜੂਦ ਤਸਕਰਾਂ ਦੇ ਮਦਦਗਾਰ ਲੋਕਾਂ ਨੇ ਪੁਲਿਸ ਪਾਰਟੀ ‘ਤੇ ਪੱਥਰ ਵਰ੍ਹਾਏ।
ਕਿਸੇ ਤਰ੍ਹਾਂ ਪੁਲਿਸ ਮੁਲਾਜ਼ਮਾਂ ਨੇ ਖੁਦ ਨੂੰ ਬਚਾਇਆ ਤੇ ਇਸ ਦੀ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਜਿਸ ਦੇ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਕਈ ਥਾਣਿਆਂ ਦੀ ਪੁਲਿਸ ਫੋਰਸ ਉਥੇ ਪਹੁੰਚੀ। ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮੋਗਾ : 50,000 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਗ੍ਰਿਫਤਾਰ, ਮਾਮਲਾ ਦਰਜ
ਮਿਲੀ ਜਾਣਕਾਰੀ ਮੁਤਾਬਕ ਨਾਰਕੋਟਿਕਸ ਸੈੱਲ ਟੀਮ ਨੂੰ ਸੂਚਨਾ ਮਿਲੀ ਸੀ ਕਿ ਆਨੰਦ ਇਲਾਕੇ ਵਿਚ ਨਸ਼ਾ ਤਸਕਰੀ ਦਾ ਧੰਦਾ ਚੱਲ ਰਿਹਾ ਹੈ, ਜਿਸ ਦੇ ਬਾਅਦ ਟੀਮ ਛਾਪੇਮਾਰੀ ਕਰਨ ਉਥੇ ਪਹੁੰਚੀ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਪੁਲਿਸ ਪਾਰਟੀ ‘ਤੇ ਪੱਥਰ ਚਲਾਏ। ਟੀਮ ਨੇ ਕਿਸੇ ਤਰ੍ਹਾਂ ਖੁਦ ਨੂੰ ਬਚਾਇਆ ਤੇ ਪੁਲਿਸ ਫੋਰਸ ਮੌਕੇ ‘ਤੇ ਬੁਲਾਈ। ਪੁਲਿਸ ਨੇ ਮੌਕੇ ਨੂੰ ਸੰਭਾਲਿਆ ਤੇ ਲੋਕਾਂ ਨੂੰ ਸ਼ਾਂਤ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: