ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਇੱਕ ਸ਼ਰਾਰਤੀ ਅਨਸਰ ਵੱਲੋਂ ਇਥੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਸ਼ਾਮ ਨੂੰ ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ, ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ। ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ।