attempted to break mahatma gandhis: ਵਾਸ਼ਿੰਗਟਨ, ਅਮਰੀਕਾ ਵਿੱਚ ਭਾਰਤੀ ਦੂਤਾਵਾਸ ਦੇ ਸਾਹਮਣੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਮਰੀਕਾ ਨੇ ਇਸ ‘ਤੇ ਮੁਆਫੀ ਮੰਗੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਕੇਨ ਜੈਸਟਰ ਨੇ ਟਵੀਟ ਕਰਕੇ ਅਫਸੋਸ ਜ਼ਾਹਿਰ ਕੀਤਾ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਕੇਨ ਜੈਸਟਰ ਨੇ ਟਵਿੱਟਰ ‘ਤੇ ਲਿਖਿਆ, “ਵਾਸ਼ਿੰਗਟਨ ਡੀ ਸੀ ਵਿੱਚ ਗਾਂਧੀ ਦੇ ਬੁੱਤ ਨੂੰ ਵੇਖ ਕੇ ਦੁੱਖ ਹੋਇਆ। ਕਿਰਪਾ ਕਰਕੇ ਸਾਡੀ ਇਮਾਨਦਾਰੀ ਨਾਲ ਮੁਆਫੀ ਸਵੀਕਾਰ ਕਰੋ।”
ਦੱਸ ਦਈਏ ਕਿ ਵਾਸ਼ਿੰਗਟਨ, ਅਮਰੀਕਾ ਵਿੱਚ ਭਾਰਤੀ ਦੂਤਾਵਾਸ ਦੇ ਸਾਹਮਣੇ ਗਾਂਧੀ ਜੀ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਨਸਲਵਾਦ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਦੂਤਾਵਾਸ ਨੇ ਪ੍ਰਸ਼ਾਸਨ ਕੋਲ ਪਹੁੰਚ ਕੀਤੀ। ਮਹਾਤਮਾ ਗਾਂਧੀ ਦੀ ਮੂਰਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਦੋਂ ਨਰਿੰਦਰ ਮੋਦੀ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵਾਸ਼ਿੰਗਟਨ ਗਏ ਸਨ, ਤਾਂ ਇੱਥੇ ਹੀ ਉਨ੍ਹਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਅਫਰੀਕਾ ਮੂਲ ਦੇ ਨਾਗਰਿਕ ਜੋਰਜ ਫਲਾਇਡ ਦੀ ਮੌਤ ਤੋਂ ਬਾਅਦ ਅਮਰੀਕਾ ਵਿੱਚ ਸ਼ੁਰੂ ਹੋਇਆ ਵਿਰੋਧ ਵੱਧਦਾ ਜਾ ਰਿਹਾ ਹੈ। ਅਮਰੀਕਾ ਦੇ ਕਈ ਹਿੱਸਿਆਂ ਵਿੱਚ ਲੋਕ ਇੱਕ ਹਫ਼ਤੇ ਤੋਂ ਨਸਲਵਾਦ ਵਿਰੁੱਧ ਨਿਰੰਤਰ ਪ੍ਰਦਰਸ਼ਨ ਕਰ ਰਹੇ ਹਨ।