ਜੰਮੂ-ਕਸ਼ਮੀਰ ‘ਚ ਪਿਛਲੇ ਹਫਤੇ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ avalanche ਦਾ ਅਲਰਟ ਜਾਰੀ ਕੀਤਾ ਹੈ। ਡੋਡਾ, ਕਿਸ਼ਤਵਾੜ, ਪੁੰਛ, ਰਾਮਬਨ, ਗੰਦਰਬਲ, ਬਾਂਦੀਪੁਰ, ਬਾਰਾਮੂਲਾ ਅਤੇ ਕੁਪਵਾੜਾ ਵਿੱਚ avalanche ਦੀ ਸੰਭਾਵਨਾ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਸੋਮਵਾਰ (5 ਫਰਵਰੀ) ਨੂੰ ਸੈਲਾਨੀਆਂ ਨੂੰ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ।
ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਗੁਲਮਰਗ ‘ਚ 5 ਫਰਵਰੀ ਨੂੰ ਘੱਟੋ-ਘੱਟ ਤਾਪਮਾਨ ਮਾਈਨਸ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 4 ਫਰਵਰੀ ਨੂੰ ਇੱਥੇ ਤਾਪਮਾਨ ਮਾਈਨਸ 7 ਡਿਗਰੀ ਸੀ। ਬੀਤੀ ਰਾਤ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 11.9 ਡਿਗਰੀ ਸੈਲਸੀਅਸ ਸੀ। ਦੱਸ ਦੇਈਏ ਕਿ ਕਸ਼ਮੀਰ ਵਿੱਚ ਬਰਫਬਾਰੀ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸੋਮਵਾਰ ਨੂੰ ਯੂਪੀ ਦੇ 72 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੰਗਲਵਾਰ ਸਵੇਰੇ ਧੁੱਪ ਨਿਕਲੀ। ਹਾਲਾਂਕਿ ਕੁਝ ਇਲਾਕਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅਗਲੇ 5 ਦਿਨਾਂ ਤੱਕ ਦੋਵਾਂ ਰਾਜਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਤਾਪਮਾਨ ਆਮ ਨਾਲੋਂ 4.9 ਤੱਕ ਹੇਠਾਂ ਹੈ। ਇਸ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਤੱਕ ਸੁਧਾਰ ਹੋਣ ਦੀ ਸੰਭਾਵਨਾ ਹੈ।