22 ਸਤੰਬਰ 2023 ਨੂੰ ਪੰਜਾਬ ਦੇ ਗੁਰਦਾਸਪੁਰ ਦੀ ਸਬ-ਡਵੀਜ਼ਨ ਬਟਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਾ. ਹਿਮਾਂਸ਼ੂ ਅਗਰਵਾਲ, ਆਈਏਐੱਸ. ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ 22 ਸਤੰਬਰ ਨੂੰ ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ ਤੇ ਗੈਰ-ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਨੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ ਤੇ ਬੋਰਡ ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: