ਚੰਡੀਗੜ੍ਹ : ਸਾਬਕਾ ਫੌਜੀ ਅਫਸਰ ਅਤੇ ਮਹਾਵੀਰ ਚੱਕਰ ਐਵਾਰਡੀ ਮਰਹੂਮ ਮੇਜਰ ਐਸ.ਐਮ.ਐਸ ਬਰਾੜ ਦੇ ਪਤਨੀ ਬਲਬੀਰ ਕੌਰ ਬਰਾੜ ਦਾ ਅੱਜ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 102 ਸਾਲ ਦੀ ਉਮਰ ਵਿੱਚ ਆਖਰੀ ਸਿਆ ਲਿਆ।
ਬਲਬੀਰ ਕੌਰ ਬਰਾੜ ਦੇ ਪਤੀ ਸਵਰਗੀ ਐਸ.ਐਮ.ਐਸ ਬਰਾੜ ਭਾਰਤੀ ਫੌਜ ਵਿੱਚ ਇੱਕ ਸਨਮਾਨਿਤ ਅਧਿਕਾਰੀ ਸਨ, ਜਿਨ੍ਹਾਂ ਨੂੰ 1947-48 ਦੀ ਭਾਰਤ-ਪਾਕਿ ਜੰਗ ਦੌਰਾਨ ਜੰਮੂ ਅਤੇ ਕਸ਼ਮੀਰ ਵਿੱਚ ਅਪਰੇਸ਼ਨ ਦੌਰਾਨ ਦਿਖਾਈ ਗਈ ਬਹਾਦਰੀ ਲਈ ਮਹਾਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਬਲਬੀਰ ਕੌਰ ਬਰਾੜ ਦੇ ਪਿੱਛੇ ਉਨ੍ਹਾਂ ਦੇ ਭਤੀਜੇ ਰੁਬਿੰਦਰਜੀਤ ਸਿੰਘ ਬਰਾੜ, ਪੀ.ਸੀ.ਐੱਸ. ਹਨ ਜੋ ਇਸ ਸਮੇਂ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸੀਜੀਐਮ ਸਿਟਕੋ, ਵਧੀਕ ਸਕੱਤਰ ਸਿਹਤ ਅਤੇ ਡਾਇਰੈਕਟਰ ਆਯੂਸ਼ ਦਾ ਚਾਰਜ ਸੰਭਾਲ ਰਹੇ ਹਨ।
ਬਲਬੀਰ ਕੌਰ ਬਰਾੜ ਦਾ ਅੰਤਿਮ ਸੰਸਕਾਰ ਅੱਜ ਸ਼ੁੱਕਰਵਾਰ ਮੁਹਾਲੀ ਕਰੀਮੇਸ਼ਨ ਗਰਾਊਂਡ ਵਿਖੇ ਕੀਤਾ ਜਾਵੇਗਾ, ਜਦਕਿ ਭੋਗ ਸਮਾਗਮ 27 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸੱਚਾ ਧੰਨ, ਫੇਜ਼ 3ਬੀ1 ਮੁਹਾਲੀ ਵਿਖੇ ਅਦਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਬਲਬੀਰ ਕੌਰ ਬਰਾੜ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ, “ਬਲਬੀਰ ਕੌਰ ਬਰਾੜ ਨੇ ਆਪਣੇ ਪਰਿਵਾਰ ਵਿੱਚ ਦੇਸ਼ ਦੀ ਸੇਵਾ ਦੀ ਅਮੀਰ ਵਿਰਾਸਤ ਨੂੰ ਸੰਭਾਲਿਆ ਹੈ। ਅਮੀਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਜੀਵਨ ਬਤੀਤ ਕੀਤਾ ਅਤੇ ਆਪਣੇ ਭਤੀਜੇ ਰੁਪਿੰਦਰਜੀਤ ਸਿੰਘ ਬਰਾੜ, ਪੀ.ਸੀ.ਐੱਸ, ਜੋ ਇਸ ਸਮੇਂ ਯੂਟੀ ਪ੍ਰਸ਼ਾਸਨ ਵਿੱਚ ਆਪਣੀਆਂ ਸੇਵਾਵਾਂ ਰਾਹੀਂ ਚੰਡੀਗੜ੍ਹ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ, ਵਿੱਚ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।