ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਐਕਸ ਪੋਸਟ ਵਿੱਚ ਖੇਤੀ ਪ੍ਰਤੀ ਉਸ ਦੇ ਪਿਆਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਜੂਨ 2022 ਨੂੰ ਕਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੁਣ ਤੱਕ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਕੋਸ਼ਿਸ਼ਾਂ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ਖੇਤੀ ਮੇਰੇ ਪੁੱਤ ਦੇ ਬਹੁਤ ਕਰੀਬ ਸੀ। ਆਪਣੀ ਮਿੱਟੀ ਪ੍ਰਤੀ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ, ਜੇ ਅੱਜ ਉਹ ਸਾਡੇ ‘ਚ ਹੁੰਦਾ ਤਾਂ ਇਸ ਸੰਘਰਸ਼ ‘ਚ ਸਭ ਤੋਂ ਅੱਗੇ ਹੁੰਦਾ।”
ਜ਼ਿਕਰਯੋਗ ਹੈ ਕਿ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ ਵਿੱਚ ਸਿੱਧੂ ਮੂਸੇਵਾਲਾ ਨੇ ਇਸ ਦਾ ਸਮਰਥਨ ਕੀਤਾ ਸੀ। ਸਿੱਧੂ ਮੂਸੇਵਾਲਾ ਮਿਊਜ਼ਿਕ ਇੰਡਸਟਰੀ ਦਾ ਬਾਦਸ਼ਾਹ ਬਣ ਚੁੱਕਾ ਸੀ। ਉਸ ਦੀ ਦੇਸ਼-ਵਿਦੇਸ਼ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਸੀ। ਪਰ ਟਰੈਕਟਰਾਂ ਨਾਲ ਉਸ ਦਾ ਪਿਆਰ ਹਮੇਸ਼ਾ ਬਣਿਆ ਰਿਹਾ। ਜਦੋਂ ਵੀ ਉਹ ਭਾਰਤ ਵਿੱਚ ਰਹਿੰਦਾ ਤਾਂ ਰਾਤ ਆਪਣੇ ਘਰ ਪਿੰਡ ਮੂਸਾ ਵਿਚ ਪਰਤ ਆਉਂਦਾ ਸੀ।
ਇਹ ਵੀ ਪੜ੍ਹੋ : ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਸੁਨਹਿਰਾ ਮੌਕਾ, HSSC ਨੇ ਕੱਢੀਆਂ ਕਾਂਸਟੇਬਲ ਦੀਆਂ ਬੰਪਰ ਭਰਤੀਆਂ
ਇੱਥੇ ਇੱਕ ਮਹਾਨ ਸਿੰਗਰ ਹੋਣ ਦੇ ਬਾਵਜੂਦ ਉਸ ਦੇ ਪ੍ਰਸ਼ੰਸਕ ਉਸ ਨੂੰ ਖੇਤਾਂ ਵਿੱਚ ਕੰਮ ਕਰਦੇ ਦੇਖਦੇ ਸਨ। ਇੱਥੇ ਹੀ ਬੱਸ ਨਹੀਂ ਪਿੰਡ ਮੂਸੇਵਾਲਾ ਵਿੱਚ ਜਦੋਂ ਸਿੱਧੂ ਮੂਸੇਵਾਲਾ ਦਾ ਆਲੀਸ਼ਾਨ ਘਰ ਬਣ ਰਿਹਾ ਸੀ ਤਾਂ ਸਿੱਧੂ ਖੁਦ ਆਪਣੇ ਟਰੈਕਟਰ-ਟਰਾਲੀ ਵਿੱਚ ਮਿੱਟੀ ਲੱਦ ਕੇ ਲਿਆਉਂਦਾ ਸੀ।
ਸਿੱਧੂ ਮੂਸੇਵਾਲਾ ਦੇ ਗੀਤਾਂ ਵਿੱਚ 5911 ਦਾ ਜ਼ਿਕਰ ਵੀ ਕਈ ਵਾਰ ਸੁਣਨ ਨੂੰ ਮਿਲਦਾ ਹੈ। ਮੂਸੇਵਾਲਾ ਦੀ ਕੁਲੈਕਸ਼ਨ ਵਿੱਚ ਗੱਡੀਆਂ ਦੇ ਨਾਲ-ਨਾਲ 1 ਨਹੀਂ 4 ਤੋਂ ਪੰਜ 5911 ਟਰੈਕਟਰ ਸ਼ਾਮਲ ਸਨ, ਜਿਸ ਨੂੰ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਵੀ ਦਿਖਾਉਂਦਾ ਸੀ।
ਵੀਡੀਓ ਲਈ ਕਲਿੱਕ ਕਰੋ –