ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਕੋਮਲ ਮਿੱਤਲ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਗੁੜ-ਸ਼ੰਕਰ ਬਣਾਉਣ ਵਾਲੇ ਵੇਲਣੇ ਨੂੰ ਚਾਲੂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 15 ਨਵੰਬਰ 2023 ਤੱਕ ਲਾਗੂ ਰਹਿਣਗੇ। ਇਸ ਲਈ ਮੁੱਖ ਖੇਤੀਬਾੜੀ ਅਫ਼ਸਰ, ਫੂਡ ਸੇਫ਼ਟੀ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਗੁੜ-ਸ਼ੱਕਰ ਬਣਾਉਣ ਵਾਲਿਆ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੁੜ-ਸ਼ੱਕਰ ਤਿਆਰ ਕਰਦੇ ਸਮੇਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ/ਖੰਡ ਦੀ ਵਰਤੋਂ ਕੀਤੀ ਜਾਂਦੀ ਹੈ। ਕੈਮੀਕਲ/ਖੰਡ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਗੁੜ ਅਤੇ ਚੀਨੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ। ਇਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –