ਪੰਜਾਬ ‘ਚ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਹੋ ਗਈ ਹੈ। ਪੰਜਾਬ ਸਰਕਾਰ ਨੇ ਹਥਿਆਰਾਂ ‘ਤੇ ਪਾਬੰਦੀ ਲੈ ਦਿਤੀ ਹੈ। ਸਰਕਾਰ ਵੱਲੋ ਜਾਰੀ ਹੁਕਮਾਂ ਮਗਰੋਂ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਰੋਕ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਜਲੰਧਰ ਦੇ ਡਿਪਟੀ ਪੁਲਿਸ ਕਮਿਸ਼ਨਰ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ‘ਚ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਰੋਕ ਲਾ ਦਿੱਤੀ ਹੈ।
ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹ-ਸ਼ਾਦੀਆਂ/ਪਾਰਟੀਆਂ ਦੇ ਮੌਕੇ ‘ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ‘ਚ ਤੇ ਹੋਰ ਇਕੱਠ ਵਾਲੀਆਂ ਥਾਵਾਂ ‘ਚ ਹਥਿਆਰ ਲੈ ਕੇ ਜਾਣ ‘ਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : 26 ਜਨਵਰੀ ਤੱਕ ਖੁੱਲ੍ਹਣਗੇ 500 ਨਵੇਂ ਮੁਹੱਲਾ ਕਲੀਨਿਕ- ਮਾਨ ਸਰਕਾਰ ਦਾ ਐਲਾਨ
ਦੱਸ ਦੇਈਏ ਕਿ ਜਾਰੀ ਕੀਤੇ ਗਏ ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਉ ਕਲਿਪ ਆਦਿ ਬਣਾ ਕੇ ਸੋਸ਼ਲ ਮੀਡੀਆ/ ਫੇਸਬੁੱਕ/ਵਟਸਐਪ ਆਦਿ ‘ਤੇ ਅਪਲੋਡ ਕਰਨ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: