ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਵਿਨੋਦ ਐਸ ਭਾਰਦਵਾਜ ਦਾ ਇਹ ਨਿਰਦੇਸ਼ ਘੱਟੋ-ਘੱਟ 18 ਜੁਲਾਈ ਤੱਕ ਲਾਗੂ ਰਹੇਗਾ – ਜਦੋਂ ਕੇਸ ਦੀ ਅਗਲੀ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਇਸ ਕੇਸ ਦੀ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਹਮਦਰਦ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਤਹਿਤ ਉਨ੍ਹਾਂ ਨੂੰ ਇਸ ਕੇਸ ‘ਚ ਫਸਾਇਆ ਜਾ ਰਿਹਾ ਹੈ, ਇਸ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਜਦੋਂ ਤਕ ਇਹ ਪਟੀਸ਼ਨ ਹਾਈ ਕੋਰਟ ‘ਚ ਵਿਚਾਰ ਅਧੀਨ ਹੈ, ਇਸ ਐਫਆਈਆਰ ’ਤੇ ਰੋਕ ਲਾਈ ਜਾਵੇ।
ਇਹ ਵੀ ਪੜ੍ਹੋ : ਪਤਨੀ ਤੋਂ ਦੁਖੀ ਬੰਦੇ ਨੇ ਮੁਕਾਈ ਆਪਣੀ ਜ਼ਿੰਦਗੀ, ਰੋਂਦੀ-ਕੁਰਲਾਉਂਦੀ ਬਜ਼ੁਰਗ ਮਾਂ ਰਹਿ ਗਈ ਇਕੱਲੀ
ਜਸਟਿਸ ਭਾਰਦਵਾਜ ਨੇ ਕੇਂਦਰੀ ਜਾਂਚ ਬਿਊਰੋ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਦਰਅਸਲ ਬਰਜਿੰਦਰ ਹਮਦਰਦ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਝੂਠੇ ਵਿਵਾਦ ਵਿਚ ਘਸੀਟਿਆ ਜਾ ਰਿਹਾ ਹੈ ਇਸ ਲਈ ਉਨ੍ਹਾਂ ਮੰਗ ਕੀਤੀ ਕਿ ਕੇਸ ਨੂੰ ਇੱਕ ਸੁਤੰਤਰ ਏਜੰਸੀ ਜਿਵੇਂ ਕਿ ਸੀਬੀਆਈ ਨੂੰ ਟਰਾਂਸਫਰ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: