MSP ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ।
ਖਨੌਰੀ ਬਾਰਡਰ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ 62 ਸਾਲ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਹਤ, ਹਰਿਆਣਾ ਪੁਲਿਸ ਨੇ NSA ਲਗਾਉਣ ਦਾ ਫੈਸਲਾ ਲਿਆ ਵਾਪਸ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਜਾਨ ਚਲੀ ਗਈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ।