ਪਰਮਪਾਲ ਕੌਰ ਸਿੱਧੂ ਜੋ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਸੀ, ਕੇਂਦਰ ਵਿੱਚ ਤੀਜੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।
ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ‘ਚ ਕੇਂਦਰ ‘ਚ ਭਾਜਪਾ ਦੀ ਸਰਕਾਰ ਦੇ ਵਿਕਾਸ ਨੂੰ ਦੇਖਦਿਆਂ ਜਨਤਾ ਨੇ ਇਕ ਵਾਰ ਫਿਰ ਭਾਜਪਾ ਨੂੰ ਬਹੁਮਤ ਦਿੱਤਾ ਹੈ ਪੰਜਾਬ ‘ਚ ਵੱਡੇ ਫਰਕ ਨਾਲ ਇਕੱਲੇ ਚੋਣ ਲੜ ਕੇ ਬਹੁਮਤ ਹਾਸਲ ਕੀਤਾ ਹੈ। ਇਹ ਪੰਜਾਬ ਦੀ ਤੀਜੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉਭਰੀ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂ ਸਾਵਧਾਨ! ਸਰਾਂ ‘ਚ ਬੁਕਿੰਗ ਦੇ ਨਾਂ ‘ਤੇ ਠੱਗੀ, SGPC ਵੱਲੋਂ ਨੋਟਿਸ ਜਾਰੀ
ਉਨ੍ਹਾਂ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਹੈ, ਉਹ ਉਪ ਚੋਣਾਂ ਦੌਰਾਨ ਵੀ ਬਿਹਤਰ ਪ੍ਰਦਰਸ਼ਨ ਕਰੇਗੀ। ਕੰਗਨਾ ਰਣੌਤ ਦੇ ਥੱਪੜ ਕਾਂਡ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਸ ਦੌਰਾਨ ਕੀ ਹੋਇਆ, ਸਿਰਫ ਕੰਗਨਾ ਰਣੌਤ ਅਤੇ ਕੁਲਵਿੰਦਰ ਕੌਰ ਹੀ ਦੱਸ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਬਠਿੰਡਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਨੇ ਜਿੱਤ ਹਾਸਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: