ਪੰਜਾਬ ‘ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਕਤਲ ਤੋਂ ਪਹਿਲਾਂ ਸਾਰੇ ਮੁਲਜ਼ਮ ਅਯੁੱਧਿਆ ਵਿੱਚ ਇਕੱਠੇ ਹੋਏ ਸਨ। ਇਸ ਦੀਆਂ ਕੁਝ ਤਸਵੀਰਾਂ ਪੰਜਾਬ ਪੁਲਿਸ ਦੇ ਹੱਥ ਲੱਗੀਆਂ ਹਨ, ਜੋ ਅਯੁੱਧਿਆ ਦੀਆਂ ਦੱਸੀਆਂ ਜਾ ਰਹੀਆਂ ਹਨ। ਇਹ ਦੋਸ਼ੀ ਇੱਕ ਲੀਡਰ ਦੇ ਘਰ ਲੁਕੇ ਹੋਏ ਸਨ, ਜਿਸ ਸਬੰਧੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਵਿੱਚ ਇੱਕ ਲੀਡਰ ਨੂੰ ਮਾਰਨ ਦੀ ਸੁਪਾਰੀ ਦਿੱਤੀ ਗਈ ਸੀ ਪਰ ਕਿਸੇ ਕਾਰਨ ਉਹ ਅਜਿਹਾ ਨਹੀਂ ਕਰ ਸਕੇ। ਜਿਸ ਤੋਂ ਬਾਅਦ ਇਸ ਪੂਰੇ ਗੈਂਗ ਨੇ ਪੰਜਾਬ ਦਾ ਰੁਖ ਕੀਤਾ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ।
ਪੁਲਿਸ ਦੇ ਹੱਥ ਲੱਗੀਆਂ ਤਸਵੀਰਾਂ ਦੀ ਗਿਣਤੀ 11 ਦੱਸੀ ਜਾ ਰਹੀ ਹੈ। ਜਿਸ ‘ਚ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦਾ ਭਤੀਜਾ, ਸ਼ੂਟਰ ਸਚਿਨ ਥਾਪਨ, ਭਿਵਾਨੀ ਅਤੇ ਕਪਿਲ ਪੰਡਿਤ ਵੀ ਨਜ਼ਰ ਆ ਰਹੇ ਹਨ। ਇਨ੍ਹਾਂ ਮੁਲਜ਼ਮਾਂ ਨੇ ਲੀਡਰ ਦੀ ਕੋਠੀ ਵਿੱਚ ਹਥਿਆਰਾਂ ਦੀ ਵਰਤੋਂ ਕਰਨ ਦੀ ਪ੍ਰੈਕਟਿਸ ਵੀ ਕੀਤੀ ਸੀ।
ਮਿਲੀ ਜਾਣਕਾਰੀ ਮੁਤਾਬਕ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ ਇੱਥੇ ਲਿਆਂਦੀ ਗਈ ਸੀ। ਬਹੁਤ ਸਾਰੇ ਹਥਿਆਰ ਹਨ ਜੋ ਸਰਹੱਦ ਪਾਰ ਕਰਕੇ ਭਾਰਤ ਪਹੁੰਚਾਏ ਗਏ ਸਨ। ਤਸਵੀਰਾਂ ‘ਚ ਦੋਸ਼ੀ ਹਥਿਆਰਾਂ ਨਾਲ ਵੀ ਨਜ਼ਰ ਆ ਰਹੇ ਹਨ, ਜਿਸ ਤੋਂ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਚਿੰਤਪੁਰਨੀ ਮੰਦਰ ‘ਚ ਡ੍ਰੈੱਸ ਕੋਡ ਲਾਗੂ, ਛੋਟੇ ਕੱਪੜੇ, ਕਟੀ-ਫਟੀ ਜੀਂਸ ਤੇ ਕੈਪਰੀ-ਸਕਰਟ ਪਾਉਣ ‘ਤੇ ਪਾਬੰਦੀ
ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਦੋਸ਼ੀ ਐਨਕਾਊਂਟਰ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਲਾਰੈਂਸ ਗੈਂਗ ਦਾ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ।
ਵੀਡੀਓ ਲਈ ਕਲਿੱਕ ਕਰੋ -: