ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਆਪਣੇ ਗ੍ਰਹਿ ਖੇਤਰ ਸੰਗਰੂਰ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਪਾਰਟੀ ਇਸ ਬਾਰੇ ਜਲਦੀ ਹੀ ਐਲਾਨ ਕਰੇਗੀ।
ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ। ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜੇਕਰ ‘ਆਪ’ ਸੱਤਾ ‘ਚ ਆਉਂਦੀ ਹੈ ਤਾਂ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ ਅਤੇ ਸੂਬੇ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨਗੇ।
ਭਗਵੰਤ ਮਾਨ ਸੰਗਰੂਰ ਤੋਂ ਦੋ ਵਾਰ ਲੋਕ ਸਭਾ ਮੈਂਬਰ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ। ਅਕਤੂਬਰ 1973 ਵਿੱਚ ਸਤੋਜ ਵਿੱਚ ਜਨਮੇ ਵਿਅੰਗਕਾਰ ਅਤੇ ਕਾਮੇਡੀਅਨ ਭਗਵੰਤ ਮਾਨ ਨੇ 2011 ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪਾਰਟੀ ਬਣਾਈ ਸੀ। ਬਾਅਦ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
Bharwa Baingan Recipe | Baingan Recipe | ਭਰਵਾ ਬੈਂਗਣ ਮਸਾਲਾ | Round Brinjal Recipe | Eggplant Recipe
ਮਾਨ ਨੇ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਦੀ ਲਹਿਰਾਗਾਗਾ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਵਿਰੁੱਧ ਚੋਣ ਲੜੀ ਸੀ ਅਤੇ ਹਾਰ ਗਏ। ਉਹ 2014 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਖ਼ਿਲਾਫ਼ ਚੋਣ ਲੜੀ। ਉਨ੍ਹਾਂ ਢੀਂਡਸਾ ਨੂੰ ਦੋ ਲੱਖ ਤੋਂ ਵੱਧ ਵੋਟਾਂ ਦੇ ਰਿਕਾਰਡ ਫਰਕ ਨਾਲ ਹਰਾਇਆ। 2014 ਵਿੱਚ ‘ਆਪ’ ਨੇ ਪੰਜਾਬ ਵਿੱਚ ਚਾਰ ਲੋਕ ਸਭਾ ਸੀਟਾਂ ਜਿੱਤੀਆਂ ਸਨ।