ਚੰਡੀਗੜ੍ਹ : ਜਗਤਾਰ ਸਿੰਘ ਹਵਾਰਾ ਦੀ ਸਿਹਤ ਠੀਕ ਨਾ ਹੋਣ ਦੀ ਖਬਰ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਤੋਂ ਭਾਈ ਹਵਾਰਾ ਦਾ ਵਧੀਆ ਹਸਪਤਾਲ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ। ਭਾਈ ਹਵਾਰਾ ਦੀਨ ਦਿਆਲ ਹਸਪਤਾਲ ਵਿੱਚ ਦਾਖਲ ਹਨ।
ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਖੂਨ ਵਿੱਚ ਸੈੱਲ ਕਾਫੀ ਘੱਟ ਗਏ ਹਨ, ਜਿਸ ਨੂੰ ਪੂਰਾ ਕਰਨ ਲਈ ਚੰਗੀ ਖੁਰਾਕ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਨਜ਼ਦੀਕੀ ਰਿਸ਼ਤੇਦਾਰ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਇਸ ਹਸਪਤਾਲ ਤੋਂ ਬਦਲ ਕੇ ਕਿਸੇ ਚੰਗੇ ਅਤੇ ਸਾਫ਼-ਸੁਥਰੇ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ। ਉਨ੍ਹਾਂ ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਦੇ ਨਾਲ ਚੰਗੀ ਖੁਰਾਕ ਦਾ ਵੀ ਪ੍ਰਬੰਧ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕਿਹਾ ਕਿ ਭਾਈ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਅਤੇ ਦਿੱਲੀ ਵਾਲੇ ਸਿੰਘਾਂ ਨੂੰ ਵੀ ਉਨ੍ਹਾਂ ਕੋਲ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਉਨ੍ਹਾਂ ਦੀ ਬਹੁਤ ਫਿਕਰ ਕਰ ਰਹੇ ਹਨ। ਪਰਿਵਾਰ ਦਾ ਕੋਈ ਮੈਂਬਰ, ਰਿਸ਼ਤੇਦਾਰ ਜਾਂ ਨਜ਼ਦੀਕੀ ਰਿਸ਼ਤੇਦਾਰ ਉਨ੍ਹਾਂ ਕੋਲ ਰਹਿਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ‘ਓਮੀਕ੍ਰਾਨ’ ਦੇ ਖਤਰੇ ਵਿਚਾਲੇ ਹੋਵੇਗਾ ਸਾਊਥ ਅਫਰੀਕਾ ਦਾ ਦੌਰਾ! ਜਾਣੋ ਕੀ ਕਹਿਣੈ BCCI ਪ੍ਰਧਾਨ ਗਾਂਗੁਲੀ ਦਾ
ਫੈਡਰੇਸ਼ਨ ਨੇ ਸਿੱਖ ਜਥੇਬੰਦੀਆਂ ਨੂੰ ਦਿੱਲੀ ਸਰਕਾਰ ਤੇ ਪ੍ਰਸ਼ਾਸਨ ‘ਤੇ ਨੇ ਦਬਾਅ ਬਣਾਉਣ ਦੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਲਾਜ ਲਈ ਵਧੀਆ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਸਿਹਤ ਵਿੱਚ ਜਲਦੀ ਸੁਧਾਰ ਹੋ ਸਕੇ।