ਪੰਜਾਬ ਵਿਚ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਤੇ ਨਸ਼ਾ ਤਸਕਰਾਂ ਦੇ ਘਰਾਂ ‘ਚ ਛਾਪਾ ਮਾਰਿਆ ਗਿਆ। ਜਲੰਧਰ, ਪਟਿਆਲਾ, ਬਠਿੰਡਾ, ਅੰਮ੍ਰਿਤਸਰ ਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿਚ ਇਹ ਆਪ੍ਰੇਸ਼ਨ ਚਲਾਇਆ ਗਿਆ ਜਿਸ ਵਿਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਆਪਣੇ-ਆਪਣੇ ਖੇਤਰ ਦੇ ਇਲਾਕਿਆਂ ਵਿਚ ਪਹੁੰਚੇ।
ਅੱਜ ਸਵੇਰੇ ਜਲੰਧਰ ਦੇ ਕਾਜ਼ੀ ਮੰਡੀ ਵਿਚ ਆਪ੍ਰੇਸ਼ਨ ਕਾਸੋ ਤਹਿਤ ਭਾਰੀ ਫੋਰਸ ਦੇ ਨਾਲ ਸਰਚ ਆਪ੍ਰੇਸ਼ਨ ਚਲਾਇਆ। ਪੂਰੇ ਇਲਾਕੇ ਨੂੰ ਚਾਰੋਂ ਪਾਸੇ ਤੋਂ ਸੀਲ ਕਰ ਦਿੱਤਾ ਗਿਆ ਤੇ ਫਿਰ ਘਰਾਂ ਦੀ ਤਲਾਸ਼ੀ ਲਈ। ਸ਼ਹਿਰ ਦੀ ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਤੇ ਲੁਟੇਰਿਆਂ ‘ਤੇ ਨਕੇਲ ਕੱਸਣ ਲਈ ਇਹ ਸਰਚ ਆਪ੍ਰੇਸ਼ਨ ਚਲਾਇਆ।
ਟੀਮਾਂ ਨੇ ਸਵੇਰੇ ਹੀ ਉਕਤ ਇਲਾਕੇ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਕਈ ਥਾਣਿਆਂ ਦੇ ਐੱਸਐੱਚਓ ਤੇ ਇਲਾਕੇ ਦੇ ਏਸੀਪੀ ਸਣੇ ਕਈ ਮੁਲਾਜ਼ਮ ਚੈਕਿੰਗ ਲਈ ਪਹੁੰਚੇ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਆਪ੍ਰੇਸ਼ਨ ਚਲਾਇਆ ਗਿਆ ਹੈ।
ਇਸੇ ਤਰ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ‘ਚ ਵੱਡਾ ਐਕਸ਼ਨ ਲਿਆ ਗਿਆ। ਫਰੀਦਕੋਟ ਦੇ ਕਈ ਇਲਾਕਿਆਂ ‘ਚ SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ। ਆਪ੍ਰੇਸ਼ਨ CASO ਲਈ ਪੁਲਿਸ ਬਲ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ। ਜੈਤੋ, ਕੋਟਕਪੂਰਾ ਤੇ ਫਰੀਦਕੋਟ ‘ਚ ਆਪ੍ਰੇਸ਼ਨ CASO ਚਲਾਇਆ ਗਿਆ। ਘੇਰਾਬੰਦੀ ਕਰਕੇ ਇਲਾਕੇ ਤੇ ਘਰਾਂ ‘ਚ ਚੈਕਿੰਗ ਕੀਤੀ ਗਈ। IG ਗੁਰਦਿਆਲ ਸਿੰਘ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਤਸਕਰ ਨ.ਸ਼ੇ ਦੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ ।
ਇਹ ਵੀ ਪੜ੍ਹੋ : ਜਲੰਧਰ : ਜਵਾਕਾਂ ਨਾਲ ਭਰੀ ਸਕੂਲ ਬੱਸ ‘ਤੇ ਡਿੱਗਿਆ ਬਿਜਲੀ ਵਾਲਾ ਖੰਭਾ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ CM Mann ਨੇ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦਿੱਤੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ ਜਿਸ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਮੰਤਰੀ ਅਮਨ ਅਰੋੜਾ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਸੀ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਤੇ ਜਾਂ ਨਸ਼ਿਆਂ ਦਾ ਧੰਦਾ ਛੱਡ ਦੇਣ।
ਵੀਡੀਓ ਲਈ ਕਲਿੱਕ ਕਰੋ -:
