ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦਿੱਲੀ ਕੂਚ ਨੂੰ 2 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਗਲੇ 2 ਦਿਨ ਸ਼ਾਂਤੀ ਰਹੇਗੀ। ਦਿੱਲੀ ਕੂਚ ਨੂੰ ਦੋ ਦਿਨਾਂ ਲਈ ਟਾਲ ਦਿੱਤਾ ਗਿਆ ਹੈ ਪਰ ਕਿਸਾਨਾਂ ਦਾ ਮੋਰਚਾ ਜਾਰੀ ਰਹੇਗਾ ।
ਪੰਧੇਰ ਨੇ ਕਿਹਾ ਕਿ ਖਨੌਰੀ ਬਾਰਡਰ ਦੀ ਘਟਨਾ ਦਾ ਵੀ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਵੱਡਾ ਨੁਕਸਾਨ ਹੋਇਆ ਹੈ। ਇਥੇ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਨਾਲ ਹੀ 3 ਨੈਜਵਾਨ ਗੰਭੀਰ ਜ਼ਖਮੀ ਹਨ। ਜਾਣਕਾਰੀ ਦਿੰਦਿਆੰ ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਵੇਰੇ ਹੀ ਫੈਸਲਾ ਲੈ ਲਿਆ ਗਿਆ ਸੀ ਕਿ ਸਾਡੇ ਸੀਨੀਅਰ ਆਗੂ ਹੀ ਦਿੱਲੀ ਕੂਚ ਵੇਲੇ ਅੱਗੇ ਜਾਣਗੇ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਇਸ ਅੰਦੋਲਨ ਵਿਚ ਕਿਸੇ ਨੌਜਵਾਨ ਦੀ ਜਾਨ ਚਲੀ ਜਾਵੇ।
ਇਹ ਵੀ ਪੜ੍ਹੋ : ਪ੍ਰਦਰਸ਼ਨ ਵਿਚਾਲੇ ਹਰਿਆਣੇ ਦੀਆਂ ਜਥੇਬੰਦੀਆਂ ਦੀ ਮੀਟਿੰਗ, ਗੁਰਨਾਮ ਚਢੂਨੀ ਦਾ ਬਿਆਨ ਆਇਆ ਸਾਹਮਣੇ
ਦੱਸ ਦੇਈਏ ਕਿ ਕਿਸਾਨ ਸ਼ੰਭੂ ਤੇ ਖਨੌਰੀ ਦੋਵੇਂ ਬਾਰਡਰਾਂ ਉਤੇ ਡਟੇ ਹੋਏ ਹਨ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਹਰ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।