ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਂਚੀ ਦੀ MP-MLA ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’ ਮਾਨਹਾਨੀ ਮਾਮਲੇ ਵਿਚ ਕੋਰਟ ਵਿਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਖਲ ਕੀਤੀ ਸੀ ਪਰ ਕੋਰਟ ਨੇ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਮਤਲਬ ਹੁਣ ਜਦੋਂ ਵੀ ਸੁਣਵਾਈ ਹੋਵੇਗੀ, ਰਾਹੁਲ ਗਾਂਧੀ ਨੂੰ ਕੋਰਟ ਵਿਚ ਪੇਸ਼ ਹੋਣਾ ਪਵੇਗਾ।
ਦੱਸ ਦੇਈਏ ਕਿ ਰਾਂਚੀ ਦੇ ਐੱਮਪੀ-ਐੱਮਐੱਲਏ ਕੋਰਟ ਵਿਚ ਪ੍ਰਦੀਪ ਮੋਦੀ ਨਾਂ ਦੇ ਵਿਅਕਤੀ ਨੇ ਰਾਹੁਲ ਗਾਂਧੀ ਖਿਲਾਫ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ। ਰਾਹੁਲ ਗਾਂਧੀ ਦੀ ਮੋਦੀ ਸਰਨੇਮ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੇ ਕੇਸ ਦਾਖਲ ਕੀਤਾ ਹੋਇਆ ਹੈ ਜਿਸ ‘ਤੇਸੁਣਵਾਈ ਚੱਲ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰ ਦਿੱਤੀ ਸੀ। ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਖਿਲਾਫ ਸੂਰਤ ਦੀ MP-MLA ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਜਿਸ ‘ਤੇ ਮਾਰਚ ਮਹੀਨੇ ਵਿਚ ਹੀ ਫੈਸਲਾ ਆਇਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਘਰ ਪਹੁੰਚੇ ਬ੍ਰਿਟਿਸ਼ ਰੈਪਰ ਟਿਓਨ ਵੇਨ, ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨਾਲ ਕੀਤੀ ਮੁਲਾਕਾਤ
ਸੂਰਤ ਦੀ MP-MLA ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਨਾਲ ਹੀ ਰਾਹੁਲ ਗਾਂਧੀ ਨੂੰ ਸਜ਼ਾ ਮਿਲਦੇ ਹੀ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਵੀ ਚਲੀ ਗਈ। ਰਾਹੁਲ ਗਾਂਧੀ ਨੇ ਸੂਰਤ ਦੀ ਜ਼ਿਲ੍ਹਾ ਅਦਾਲਤ ਵਿਚ ਅਪੀਲ ਕੀਤੀ ਤੇ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਪਰ ਉਥੋਂ ਝਟਕਾ ਮਿਲਣ ਦੇ ਬਾਅਦ ਰਾਹੁਲ ਗਾਂਧੀ ਗੁਜਰਾਤ ਹਾਈਕੋਰਟ ਪਹੁੰਚ ਗਏ। ਗੁਜਰਾਤ ਹਾਈਕੋਰਟ ਨੇ ਵੀ ਰਾਹੁਲ ਗਾਂਧੀ ਦੀ ਸਜ਼ਾ ‘ਤੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: