ਪੰਜਾਬ ਵਿਚ ਲਾਲ ਲਕੀਰ ਵਾਲੀ ਜ਼ਮੀਨ ‘ਤੇ ਰਹਿਣ ਵਾਲੇ ਲੋਕ ਹੁਣ ਉਸ ਘਰ ਦੇ ਮਾਲਕ ਹੋਣਗੇ। ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ‘ਮੇਰਾ ਘਰ-ਮੇਰੇ ਨਾਂ’ ਸ਼ੁਰੂ ਕੀਤੀ ਗਈ ਹੈ। ਅੱਜ ਹੋਈ ਕੈਬਨਿਟ ਬੈਠਕ ਵਿਚ ਇਸ ਸਕੀਮ ‘ਤੇ ਮੋਹਰ ਲਗਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਐੱਨ. ਆਰ. ਆਈਜ਼. ਲਈ ਵੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਐੱਨ. ਆਰ. ਆਈਜ਼ ਦੀਆਂ ਜ਼ਮੀਨਾਂ ਨੂੰ ਲੈ ਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੁਣ ਦੂਰ ਕਰਨ ਵਾਲੀ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ‘ਚ ਜਿਥੇ ਕਿਤੇ ਵੀ ਐੱਨ. ਆਰ. ਆਈਜ਼. ਦੀ ਜ਼ਮੀਨ ਜਾਂ ਮਕਾਨ ਹੈ ਉਨ੍ਹਾਂ ਨੂੰ ਵੀ ਨਿਸ਼ਾਨਦੇਹੀ ਦੇ ਕੇ ਜ਼ਮੀਨ ਦੇ ਰਿਕਾਰਡ ਵਿਚ ਦਰਜ ਕਰ ਦਿੱਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਵੱਲੋਂ ਨਵਾਂ ਕਾਨੂੰਨ ਜਲਦ ਹੀ ਲਿਆਉਂਦਾ ਜਾਵੇਗਾ, ਜਿਸ ਨਾਲ ਐੱਨ. ਆਰ. ਆਈਜ਼. ਦੇ ਮਾਲਕਾਨਾ ਹੱਕ ਵਿਚ ਹੋਣ ਵਾਲੇ ਹੇਰ-ਫੇਰ ਨੂੰ ਰੋਕਿਆ ਜਾ ਸਕੇਗਾ।
ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਐੱਨ. ਆਰ. ਆਈਜ਼. ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜਾਇਦਾਦ ਨੂੰ ਛੁਡਵਾਉਣ ਲਈ ਕੋਰਟ-ਕਚਹਿਰੀਆਂ ਦੇ ਚੱਕਰ ਕੱਟਣੇ ਪੈਂਦੇ ਹਨ ਪਰ ਹੁਣ ਦੀਆਂ ਜ਼ਮੀਨਾਂ ਲਈ ਵੀ ਨਵਾਂ ਕਾਨੂੰਨ ਬਣਨ ਜਾ ਰਿਹਾ ਹੈ। ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕ ਵਿਦੇਸ਼ਾਂ ਵਿਚ ਗਏ ਹੋਏ ਹਨ ਤੇ ਪਿੱਛਿਓਂ ਜੇਕਰ ਕੋਈ ਉਨ੍ਹਾਂ ਦੀ ਜ਼ਮੀਨ ‘ਤੇ ਕਬਜ਼ਾ ਕਰ ਲੈਂਦਾ ਹੈ ਤਾਂ ਉਨ੍ਹਾਂ (NRI’s) ਨੂੰ ਆਪਣੀ ਜ਼ਮੀਨ ਛੁਡਵਾਉਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਦੇਖੋ ਵੀਡੀਓ :