ਫਗਵਾੜਾ ‘ਚ ਮੰਗਲਵਾਰ ਸਵੇਰੇ ਇਕ ਨਿਹੰਗ ਸਿੰਘ ਨੇ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਰਮਨਦੀਪ ਸਿੰਘ ਨਾਂ ਦੇ ਇਸ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਨਿਹੰਗ ਸਿੰਘ ਨੇ ਆਪਣੇ ਆਪ ਨੂੰ ਚੌੜੇ ਖੂਹ ਗੁਰੁਦੁਆਰੇ ਦੇ ਅੰਦਰ ਬੰਦ ਕਰ ਲਿਆ। ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਤਾਇਨਾਤ ਹੈ।
ਇਲਜ਼ਾਮ ਹੈ ਕਿ ਦੇਰ ਰਾਤ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕੀਤੀ, ਜਿਸ ਕਾਰਨ ਗੁੱਸੇ ਵਿੱਚ ਆਏ ਨਿਹੰਗ ਸਿੰਘ ਨੇ ਉਕਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤਾ ਲੱਗਾ ਹੈ ਕਿ ਘਟਨਾ ਤੋਂ ਬਾਅਦ ਨਿਹੰਗ ਸਿੰਘਾਂ ਨੇ ਆਪਣੇ ਆਪ ਨੂੰ ਗੁਰਦੁਆਰਾ ਸਾਹਿਬ ‘ਚ ਬੰਦ ਕਰ ਲਿਆ ਹੈ, ਜਿੱਥੇ ਪੁਲਿਸ ਨੇ ਘੇਰਾ ਪਾ ਲਿਆ ਹੈ।
ਕਤਲ ਕੀਤੇ ਗਏ ਨੌਜਵਾਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਉਹ ਕਹਿ ਰਿਹਾ ਹੈ ਕਿ ਕਿਸੇ ਸੁੱਖੀ ਨੇ ਉਸ ਨੂੰ ਗਲਤ ਕੰਮ ਕਰਵਾਉਣ ਲਈ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਵੀਡੀਓ ‘ਚ ਉਹ ਵਾਰ-ਵਾਰ ਕਹਿ ਰਿਹਾ ਹੈ ਕਿ ਉਸ ਨੇ ਕੁਝ ਗਲਤ ਨਹੀਂ ਕੀਤਾ ਅਤੇ ਉਹ ਬਹੁਤ ਈਮਾਨਦਾਰ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਤਲਵਾਰ ਨਾਲ ਕੱਟਿਆ ਗਿਆ ਵਿਅਕਤੀ ਬਾਥਰੂਮ ਵਿੱਚ ਸੀ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਸੀ। ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਅਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਪਰ ਬਾਥਰੂਮ ਵਿੱਚ ਬੰਦ ਵਿਅਕਤੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਕੇ ਬਾਥਰੂਮ ਦੇ ਅੰਦਰ ਹੀ ਤਲਵਾਰ ਨਾਲ ਉਸ ਨੂੰ ਵੱਢ ਦਿੱਤਾ।
ਵਿਅਕਤੀ ਨੂੰ ਤਲਵਾਰ ਨਾਲ ਵੱਢਣ ਤੋਂ ਬਾਅਦ ਨਿਹੰਗ ਸਿੰਘ ਨੇ ਗੁਰੂਘਰ ਦੇ ਅੰਦਰ ਇੱਕ ਕਮਰੇ ਵਿੱਚ ਬੰਦ ਕਰ ਲਿਆ। ਬਾਅਦ ‘ਚ ਦੋਸ਼ੀ ਨਿਹੰਗ ਸਿੰਘ ਅਰਦਾਸ ਕੀਤੀ ਅਤੇ ਪੁਲਿਸ ਸਾਹਮਣੇ ਪੇਸ਼ ਹੋਇਆ। ਸਿੱਖ ਜਥੇਬੰਦੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ।
ਦੱਸ ਦੇਈਏ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਪਿਛਲੇ ਸਾਲ ਰੋਪੜ ਦੇ ਇੱਕ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਦੋਸ਼ੀ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੇ ਦੋਸ਼ ਹੇਠ ਇਕ ਨੌਜਵਾਨ ਦੇ ਕਤਲ ਦਾ ਮਾਮਲਾ ਵੀ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਅਫਗਾਨਿਸਤਾਨ ਤੋਂ ਸਾਹਮਣੇ ਆਏ ਭਿਆ.ਨਕ ਅੰਕੜੇ, ਖੁੱਲ੍ਹੇ ਅਸਮਾਨ ਹੇਠਾਂ ਜ਼ਿੰਦਗੀ ਬਿਤਾ ਰਹੇ ਇੱਕ ਲੱਖ ਬੱਚੇ
ਕੁਝ ਸਾਲ ਪਹਿਲਾਂ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਗੋਲੀ ਚਲਾ ਦਿੱਤੀ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”