ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਤੇ ਨਾਲ ਹੀ ਮੁਅੱਤਲ ਕੀਤੇ ਆਈਜੀ ਪਰਮਰਾਜ ਉਮਰਾਨੰਗਲ ਲਈ ਵੱਡੀ ਰਾਹਤ ਭਰੀ ਖਬਰ ਹੈ। ਹਾਈਕੋਰਟ ਵੱਲੋਂ ਉਨ੍ਹਾਂ ਨੂੰ ਮੁੜ ਡਿਊਟੀ ‘ਤੇ ਵਾਪਿਸ ਆਉਣ ਦੇ ਹੁਕਮ ਜਾਰੀ ਰ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੁਅੱਤਲ ਆਈਜੀ ਉਮਰਾਨੰਗਲ ਨੂੰ 15 ਦਿਨਾਂ ‘ਚ ਡਿਊਟੀ ਉਤੇ ਵਾਪਸ ਭੇਜਿਆ ਜਾਵੇ।
ਇਹ ਵੀ ਪੜ੍ਹੋ : ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ
ਦੱਸ ਦੇਈਏ ਕਿ ਆਈਜੀ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਵਿਚ 2 FIR ਦਰਜ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ IG ਉਮਰਾਨੰਗਲ ਨੇ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿਚ ਚੁਣੌਤੀ ਦਿੱਤੀ ਸੀ ਪਰ ਕੈਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਮਰਾਨੰਗਲ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੁਅੱਤਲੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਫਿਰ ਤੋਂ ਨੌਕਰੀ ‘ਤੇ ਬਹਾਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























