ਬਿਹਾਰ ‘ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਮਾਸਟਰ ਮਾਈਂਡ ਦੇ ਗ੍ਰਿਫ਼ਤਾਰ ਹੋਣ ਦੀ ਖ਼ਬਰ ਆ ਰਹੀ ਹੈ। ਜਾਣਕਾਰੀ ਅਨੁਸਾਰ ਮਾਸਟਰਮਾਈਂਡ ਨੂੰ ਕ੍ਰਾਈਮ ਬ੍ਰਾਂਚ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਮਾਸਟਰਮਾਈਂਡ ਦੀ ਪਛਾਣ ਰਾਮ ਬਾਬੂ ਵੱਜੋਂ ਹੋਈ ਹੈ। ਦਿੱਲੀ ਪੁਲਿਸ ਨੇ ਇਸ ਬਾਰੇ ਬਿਹਾਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਸ ਮੁਲਜ਼ਮ ਨੇ ਕੈਮੀਕਲ ਮਿਲਾ ਕੇ ਸ਼ਰਾਬ ਤਿਆਰ ਕੀਤੀ ਸੀ। ਬਿਹਾਰ ‘ਚ ਨਕਲੀ ਸ਼ਰਾਬ ਕਾਰਨ ਦੂਜੇ ਜ਼ਿਲ੍ਹਿਆਂ ਦੇ ਲੋਕਾਂ ਦੀ ਮੌਤ ਦੇ ਮਾਮਲੇ ਨੇ ਵੀ ਕਾਫੀ ਜ਼ੋਰ ਫੜਿਆ ਹੈ। ਬਿਹਾਰ ਦੇ ਦੋ ਹੋਰ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਸਾਰਨ ਦੇ ਨਾਲ ਲੱਗਦੇ ਸੀਵਾਨ ਜ਼ਿਲ੍ਹੇ ਵਿੱਚ ਜਿੱਥੇ ਛੇ ਲੋਕਾਂ ਦੀ ਜਾਨ ਚਲੀ ਗਈ ਹੈ, ਉੱਥੇ ਹੀ ਬੇਗੂਸਰਾਏ ਵਿੱਚ ਦੋ ਲੋਕ ਨਕਲੀ ਸ਼ਰਾਬ ਦਾ ਸ਼ਿਕਾਰ ਹੋ ਗਏ ਹਨ। ਮੀਡੀਆ ਰਿਪੋਰਟ ਅਨੁਸਾਰ ਸਾਰਨ ਜ਼ਿਲ੍ਹੇ ਵਿੱਚ ਨਕਲੀ ਦੇਸੀ ਸ਼ਰਾਬ ਪੀਣ ਨਾਲ ਹੁਣ ਤੱਕ 60 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ, ਚੌਕ ‘ਤੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ
ਦੱਸ ਦੇਈਏ ਕਿ ਬਿਹਾਰ ਵਿੱਚ ਅਪ੍ਰੈਲ 2016 ਵਿੱਚ ਸ਼ਰਾਬ ਦੀ ਵਿਕਰੀ ਅਤੇ ਸੇਵਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ। ਪਰ ਫਿਰ ਵੀ ਇਹ ਗੈਰ ਕਾਨੂੰਨੀ ਤਰੀਕੇ ਨਾਲ ਖ਼ਰੀਦੇ ਅਤੇ ਵੇਚੇ ਜਾ ਰਹੇ ਹਨ। ਇਸ ਸਬੰਧੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਰਨ ਨਕਲੀ ਸ਼ਰਾਬ ਮਾਮਲੇ ‘ਚ ਸ਼ੁੱਕਰਵਾਰ ਨੂੰ ਬਿਹਾਰ ਸਰਕਾਰ ਅਤੇ ਸੂਬੇ ਦੇ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: