ਪੰਜਾਬ ‘ਚ ਬਹੁਤ ਸਾਰੇ ਨੌਜਵਾਨ ਮਿਹਨਤ ਦਾ ਰਾਹ ਛੱਡ ਕੇ ਲੁੱਟਾਂ-ਖੋਹਾਂ ਕਰਨ ਵੱਲ ਅੱਗੇ ਵਧ ਰਹੇ ਹਨ। ਆਏ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਇਸ ਦੌਰਾਨ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਜਲੰਧਰ ਦੇ ਇਕ ਪੌਸ਼ ਇਲਾਕੇ ਤੋਂ, ਜਿਥੇ ਘਰ ਜਾ ਰਹੀ ਇੱਕ ਕੁੜੀ ਤੋਂ ਰਸਤਾ ਪੁੱਛਣ ਦੇ ਬਹਾਨੇ ਫ਼ੋਨ ਖੋਹ ਲਿਆ ਗਿਆ।
ਜਾਣਕਾਰੀ ਮੁਤਾਬਕ ਦੋ ਮੁੰਡੇ ਸਪਲੈਂਡਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਇਕ ਨੌਜਵਾਨ ਬਾਈਕ ‘ਤੇ ਸਵਾਰ ਸੀ ਅਤੇ ਪਿੱਛੇ ਇਕ ਹੋਰ ਨੌਜਵਾਨ ਬੈਠਾ ਸੀ। ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ‘ਚ ਦੋਸ਼ੀ ਕੁੜੀ ਤੋਂ ਫੋਨ ਖੋਹ ਕੇ ਭੱਜਦੇ ਨਜ਼ਰ ਆ ਰਹੇ ਹਨ। ਇਹ ਸਾਰੀ ਘਟਨਾ ਸ਼੍ਰੀ ਗੁਰੂ ਗੋਬਿੰਦ ਸਿੰਘ ਐਵੇਨਊ ਵਿਖੇ ਵਾਪਰੀ।
ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਵਾਪਰੀ। ਕੁੜੀ ਫੋਨ ਚਲਾਉਂਦੇ ਹੋਏ ਸ਼੍ਰੀ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਆਪਣੇ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਦੋ ਲੁਟੇਰੇ ਬਾਈਕ ‘ਤੇ ਸਵਾਰ ਹੋ ਕੇ ਆਏ। ਲੁਟੇਰੇ ਆਏ ਅਤੇ ਕੁੜੀ ਤੋਂ ਪਹਿਲਾਂ ਰਾਹ ਪੁੱਛਿਆ। ਕੁੜੀ ਰਸਤਾ ਦੱਸ ਹੀ ਰਹੀ ਸੀ ਕਿ ਬਾਈਕ ‘ਤੇ ਪਿੱਛੇ ਬੈਠੇ ਨੌਜਵਾਨ ਨੇ ਉਸ ਨੂੰ ਧੱਕਾ ਦੇ ਕੇ ਉਸ ਦਾ ਫੋਨ ਖੋਹ ਲਿਆ, ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬੁਆਏਫ੍ਰੈਂਡ ਦਾ ਫਿਲਮਾਂ ਵਰਗਾ ਧੋਖਾ! ਮੰਡਪ ‘ਚ ਉਡੀਕਦੀ ਰਹੀ ਲਾੜੀ, ਦੂਜੀ ਕੁੜੀ ਨਾਲ ਭੱਜਿਆ ਲਾੜਾ
ਰਾਮਾਮੰਡੀ ਥਾਣਾ (ਸੂਰਿਆ ਐਨਕਲੇਵ) ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਉਨ੍ਹਾਂ ਕੋਲ ਪਹੁੰਚ ਗਈ ਹੈ। ਪਰ ਫਿਲਹਾਲ ਇਸ ਮਾਮਲੇ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪਰ ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਦੋਸ਼ੀਆਂ ਨੂੰ ਪਛਾਣ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀਆਂ ਦਾ ਰਸਤਾ ਦੇਖਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਿਸ ਇਲਾਕੇ ਵੱਲ ਭੱਜੇ ਸਨ।
ਵੀਡੀਓ ਲਈ ਕਲਿੱਕ ਕਰੋ -: