ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ ‘ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਇਨੇ ਵਿੱਚ ਪੈਦਾ ਕੀਤੀ ਜਾ ਸਕੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਦਸਤਖ਼ਤ ਕੀਤੇ ਇੱਕ ਗ੍ਰੀਟਿੰਗ ਕਾਰਡ ‘ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।”
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਸੀ.ਐੱਮ. ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।
ਡੀਜੀਪੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ। ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।