ਪੰਜਾਬ ਵਿਚ ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਜਾਰੀ ਹੈ। ਅੱਜ ਫਿਰੋਜ਼ਪੁਰ ਤੇ ਬਰਨਾਲਾ ਹਲਕੇ ਵਿਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਨੇ ਵਿਰੋਧ ਕੀਤਾ। ਹਲਕਾ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿਖੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਪੁੱਜੇ ਕਿਸਾਨਾਂ ਨੂੰ ਦੇਖਦਿਆਂ ਹੀ ਪੁਲਿਸ ਨੇ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਉਨ੍ਹਾਂ ਨੂੰ ਰੋਕ ਦਿੱਤਾ ਅਤੇ ਪ੍ਰੋਗਰਾਮ ਤੋਂ ਬਾਅਦ ਰਾਣਾ ਸੋਢੀ ਨੂੰ ਪੁਲਿਸ ਸੁਰੱਖਿਆ ਵਿਚਕਾਰ ਪਿੰਡ ਤੋਂ ਦੂਰ ਭੇਜ ਦਿੱਤਾ ਗਿਆ।
ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੌਰਾਨ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਚੋਣ ਪ੍ਰਚਾਰ ਕਰਨ ਲਈ ਪੁੱਜੇ ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।
ਇਸ ਦੌਰਾਨ ਵੱਡੀ ਗਿਣਤੀ ‘ਚ ਪੁੱਜੇ ਕਿਸਾਨਾਂ ਨੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ, ਜਦਕਿ ਮੌਕੇ ‘ਤੇ ਤਾਇਨਾਤ ਭਾਰੀ ਪੁਲਿਸ ਬਲ ਨੇ ਕਿਸਾਨਾਂ ਨੂੰ ਰੋਕ ਲਿਆ ਅਤੇ ਪ੍ਰੋਗਰਾਮ ਖਤਮ ਹੋਣ ਮਗਰੋਂ ਪੁਲਿਸ ਸੁਰੱਖਿਆ ਵਿਚਾਲੇ ਰਾਣਾ ਸੋਢੀ ਨੂੰ ਪਿੰਡ ਤੋਂ ਰਵਾਨਾ ਕੀਤਾ।
ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਸੁਣੀ ਹੈ ਅਤੇ ਜੇ ਕਿਸਾਨ ਉਨ੍ਹਾਂ ਨੂੰ ਵੋਟ ਦਿੰਦੇ ਹਨ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ ਅਤੇ ਸੰਸਦ ‘ਚ ਮੁੱਦੇ ਉਠਾਉਣਗੇ।
ਦੂਜੇ ਪਾਸੇ ਬਰਨਾਲਾ ਵਿੱਚ ਚੋਣ ਲੜਨ ਆਏ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਅਰਵਿੰਦ ਖੰਨਾ ਜ਼ਿਲ੍ਹੇ ਦੇ ਪਿੰਡਾਂ ਧੂਰਕੋਟ, ਕਾਲੇਕੇ ਅਤੇ ਰੂੜੇਕੇ ਵਿਖੇ ਚੋਣ ਮੀਟਿੰਗਾਂ ਕਰਨ ਪੁੱਜੇ ਹੋਏ ਸਨ।
ਜਿਸ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਸੀ, ਜਿਨ੍ਹਾਂ ਨੇ ਕਿਸਾਨਾਂ ਨੂੰ ਭਾਜਪਾ ਉਮੀਦਵਾਰ ਦੇ ਇਕੱਠ ਤੋਂ ਦੂਰ ਤੋਂ ਹੀ ਰੋਕ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: