ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਪਹੁੰਚ ਗਏ ਹਨ। ਭਾਜਪਾ ਵਰਕਰਾਂ ਨੇ ਰੇਲਵੇ ਸਟੇਸ਼ਨ ’ਤੇ ਢੋਲ ਵਜਾ ਕੇ ਬਿੱਟੂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।
ਸ਼ਹਿਰ ਵਿੱਚ ਰੋਡ ਸ਼ੋਅ ਕੱਢਦੇ ਹੋਏ ਬਿੱਟੂ ਭਾਜਪਾ ਦਫ਼ਤਰ ਜਾ ਰਹੇ ਹਨ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਚਰਚਾ ਹੈ ਕਿ ਇਸ ਦੌਰਾਨ ਉਹ ਭਾਜਪਾ ‘ਚ ਆਪਣੇ ਕਈ ਕਰੀਬੀ ਨੇਤਾਵਾਂ ਨੂੰ ਵੀ ਸ਼ਾਮਲ ਕਰ ਸਕਦੇ ਹਨ।
ਰਵਨੀਤ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਹੀ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਸ਼ਹੀਦ ਬੇਅੰਤ ਸਿੰਘ ਦੇ ਪਰਿਵਾਰ ਤੋਂ ਹਨ। ਉਨ੍ਹਾਂ ਨੇ ਪੰਜਾਬ ਵਿਚ ਕਾਲਾ ਸਮਾਂ ਵੀ ਦੇਖਿਆ ਹੈ। ਇਹ ਵੀ ਦੇਖਿਆ ਕਿ ਉਹ ਹਨੇਰੇ ਨੂੰ ਕਿਵੇਂ ਦੂਰ ਕੀਤਾ ਗਿਆ। ਅੱਜ ਮੈਂ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪਿਛਲੇ 10 ਸਾਲਾਂ ਵਿੱਚ ਮੈਂ ਖੁਦ ਦੇਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨੂੰ ਕਿੰਨਾ ਪਿਆਰ ਕਰਦੇ ਹਨ। ਦੋਵੇਂ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਬਾਕੀ ਰਾਜ ਕਿੱਥੋਂ ਦੀ ਕਿੱਥੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ : ‘ਦੇਸ਼ ਸੇਵਾ ਦਾ ਬਹਾਨਾ ਨਾ ਬਣਾਓ…’ ਸੁਪਰੀਮ ਕੋਰਟ ਨੇ ਪਾਈ ਝਾੜ, ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ
ਅੱਜ ਪੰਜਾਬ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਨ ਦੀ ਲੋੜ ਹੈ। ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਇਕੱਠੇ ਹੋਣਾ ਪਵੇਗਾ। ਇੰਡਸਟਰੀ ਨੂੰ ਭਰੋਸੇ ਵਿੱਚ ਲੈਣਾ ਹੋਵੇਗਾ। ਮੈਂ ਖੁਦ ਮੋਦੀ ਸਰਕਾਰ ਵਿੱਚ ਲੋਕ ਹਿੱਤ ਵਿੱਚ ਫੈਸਲੇ ਹੁੰਦੇ ਦੇਖਿਆ ਹੈ। ਇਸ ਕਾਰਨ ਮੈਂ ਖੁਦ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: