ਉਤਰਾਖੰਡ, ਗੋਆ, ਮਣੀਪੁਰ, ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸੰਪੰਨ ਹੋ ਗਈਆਂ ਹਨ। ਹਾਲਾਂਕਿ ਉੱਤਰ ਪ੍ਰਦੇਸ਼ ਵਿਚ 7ਵੇਂ ਗੇੜ ਦਾ ਮਤਦਾਨ 7 ਮਾਰਚ ਨੂੰ ਹੋਣਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭਰੋਸਾ ਹੈ ਕਿ 5 ਵਿਚੋਂ 4 ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਸ਼ਾਹ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ।
ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜ ਰਾਜਾਂ ਵਿਚ ਭਾਜਪਾ ਦੇ ਚੰਗੇ ਪ੍ਰਦਰਸ਼ਨ ਦੀ ਗੱਲ ਕੀਤੀ। ਸ਼ਾਹ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਇਨ੍ਹਾਂ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਵੇਗਾ ਉਨ੍ਹਾਂ ਨੂੰ ਨਿਰਾਸ਼ਾ ਹੋਵੇਗੀ। ਚਾਰ ਸੂਬਿਆਂ ਵਿਚ ਲੋਕ ਭਾਜਪਾ ਨੂੰ ਆਪਣਾ ਸਮਰਥਨ ਦੇਣਗੇ। ਸ਼ਾਹ ਨੇ ਭਾਜਪਾ ਦੇ ਚੋਣ ਪ੍ਰਚਾਰ ਨੂੰ ਵਿਗਿਆਨਕ ਤੌਰ ‘ਤੇ ਪੂਰੀ ਤਰ੍ਹਾਂ ਤੋਂ ਸੰਗਠਿਤ ਦੱਸਿਆ।
ਸ਼ਾਹ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਨੀਤੀਆਂ ਸਿਰਫ ਕਾਗਜ਼ਾਂ ‘ਤੇ ਹੀ ਰਹਿੰਦੀ ਸੀ ਪਰ ਹੁਣ ਪਹਿਲੀ ਵਾਰ ਜ਼ਮੀਨ ‘ਤੇ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। 92.6 ਫੀਸਦੀ ਵਾਅਦਿਆਂ ਨੂੰ ਭਾਜਪਾ ਸਰਕਾਰ ਨੇ ਪੂਰਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ICC ਮਹਿਲਾ ਕ੍ਰਿਕਟ ਵਰਲਡ ਕੱਪ 2022 : ਭਾਰਤ ਨੇ ਪਾਕਿਸਤਾਨ ਨੂੰ 107 ਦੌੜਾਂ ਨਾਲ ਹਰਾਇਆ
ਪਰਿਵਾਰਵਾਦ ‘ਤੇ ਤੰਜ ਕੱਸਦੇ ਹੋਏ ਸ਼ਾਹ ਨੇ ਕਿਹਾ ਕਿ ਭਾਜਪਾ ਪ੍ਰਦਰਸ਼ਨ ਦੀ ਰਾਜਨੀਤੀ ‘ਤੇ ਵਿਸ਼ਵਾਸ ਰੱਖਦੀ ਹੈ ਨਾ ਕਿ ਪਰਿਵਾਰ ਦੀ ਰਾਜਨੀਤੀ ‘ਤੇ। ਨੱਢਾ ਨੇ ਕਿਹਾ ਕਿ ਕੋਰੋਨਾ ਦੌਰਾਨ ਚੋਣ ਪ੍ਰਚਾਰ ਕਾਫੀ ਚੁਣੌਤੀਪੂਰਨ ਸੀ। ਹੁਣ ਅਸੀਂ ਸਾਰੇ ਜਾਣਦੇ ਹਾਂ ਕਿ ਚੋਣ ਪ੍ਰਚਾਰ ਖਤਮ ਹੋ ਗੇ ਹਨ। ਸ਼ੁਰੂਆਤੀ ਚੋਣ ਪ੍ਰਚਾਰ ਕੋਰੋਨਾ ਮਹਾਮਾਰੀ ਦੀ ਚੁਣੌਤੀ ਵਿਚ ਹੋਇਆ। ਅਸੀਂ ਪੰਜ ਸੂਬਿਆਂ ਦੇ ਲੋਕਾਂ ਦਾ ਸ਼ੁਕਰੀਆ ਅਦਾ ਕਰਦੇ ਹਾਂ ਜਿਨ੍ਹਾਂ ਨੇ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕੀਤਾ। ਸਾਡੀ ਪਾਰਟੀ ਨੇ ਲੋਕਾਂ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕੀਤੀ।