ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀਆਂ ਦੀ ਪ੍ਰਚਾਰ ਮੁਹਿੰਮ ਤੇਜ਼ ਹੈ। ਇਸੇ ਵਿਚਾਲੇ ਬੀਜੇਪੀ ਤੇ ਇਸ ਦੀਆਂ ਗਠਜੋੜ ਪਾਰਟੀਆਂ ਨੇ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਬੀਜੇਪੀ-ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਨੇ ਜਲੰਧਰ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕੀਤਾ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਗਠਜੋੜ ਵੱਲੋਂ 11 ਵੱਡੇ ਵਾਅਦੇ ਕੀਤੇ ਗਏ। ਇਸ ਮੈਨੀਫੈਸਟੋ ਨੂੰ ਸੰਕਲਪ ਪੱਤਰ ਦਾ ਨਾਂ ਦਿੱਤਾ ਗਿਆ ਹੈ. ਬੀਜੇਪੀ ਗਠਜੋੜ ਨੇ ਮੈਨੀਫੈਸਟੋ ਵਿੱਚ ਖੇਤੀ ਕਿਸਾਨੀ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਗਈ ਹੈ।
![BJP promises free electricity](https://static.punjabi.news18.com/punjabi/uploads/2022/02/Untitled-design-1-3-16446410113x2.jpg?im=Resize,width=509,aspect=fit,type=normal)
ਸੰਕਲਪ ਪੱਤਰ ਵਿੱਚ ਬੀਜੇਪੀ ਨੇ ਕਿਹਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਚੋਣਾਂ ਜਿੱਤਣ ‘ਤੇ ਸਾਰਿਆਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ। ਇਸ ਤੋਂ ਵੱਧ ਯੂਨਿਟ ਹੋਣ ‘ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
![](https://dailypost.in/wp-content/uploads/2022/02/WhatsApp-Image-2022-02-07-at-2.58.13-PM-1.jpeg)
ਭਾਜਪਾ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ‘ਤੇ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ 35 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਸੰਕਲਪ ਪੱਤਰ ਵਿੱਚ ਫ਼ਲਾਂ, ਸਬਜ਼ੀਆਂ, ਦਾਲਾਂ ਤੇ ਤਿਲਹਨ ਦੇ ਘੱਟੋ-ਘੱਟ ਸਮਰਥਨ ਮੁੱਲ ਸਣੇ ਕਈ ਵਾਅਦੇ ਕੀਤੇ ਗਏ ਹਨ।