ਜਿਸ ਥਾਰ ਕਾਰ ਵਿੱਚ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਪੁਲਿਸ ਨੇ ਅਦਾਲਤ ਦੇ ਹੁਕਮਾਂ ’ਤੇ ਉਹ ਥਾਰ ਗੱਡੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪ ਦਿੱਤੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਉਕਤ ਥਾਰ ਗੱਡੀ ਨੂੰ ਭਰੋਸੇ ‘ਤੇ ਲੈਣ ਲਈ ਅਦਾਲਤ ‘ਚ ਅਪੀਲ ਕੀਤੀ ਗਈ ਸੀ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਨੇੜੇ ਹਮਲਾਵਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਕਾਲੇ ਰੰਗ ਦੀ ਥਾਰ ਕਾਰ ਵਿੱਚ ਜਾ ਰਿਹਾ ਸੀ, ਜਿਸ ਤੋਂ ਬਾਅਦ ਉਕਤ ਥਾਰ ਗੱਡੀ ਨੂੰ ਜਾਂਚ ਲਈ ਮਾਨਸਾ ਥਾਣਾ ਸਿਟੀ-1 ਵਿਖੇ ਲਿਆਂਦਾ ਗਿਆ, ਜਿਸ ਕਾਰਨ ਫਿੰਗਰ ਪ੍ਰਿੰਟ ਮਾਹਿਰ ਟੀਮ ਤੋਂ ਇਲਾਵਾ ਹੋਰ ਪਹਿਲੂਆਂ ਤੋਂ ਇਸ ਦੀ ਜਾਂਚ ਕੀਤੀ ਗਈ।
ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਉਨ੍ਹਾਂ ਦੇ ਪੁੱਤਰ ਦੀ ਗੱਡੀ ਨੂੰ ਉਸ ਵੱਲੋਂ ਪਹਿਲਾਂ ਖਰੀਦੀਆਂ ਗਈਆਂ ਗੱਡੀਆਂ ਵਿੱਚ ਸ਼ਾਮਲ ਕਰਨਾ ਚਾਹੁੰਦਾ ਹੈ। ਤਾਂ ਜੋ ਜਿੱਥੇ ਸਿੱਧੂ ਮੂਸੇਵਾਲਾ ਦੇ ਨਾਲ ਵਹਿਸ਼ੀਆਨਾ ਮੰਜ਼ਰ ਦਾ ਇਤਿਹਾਸ ਦੇਖਿਆ ਜਾ ਸਕੇ, ਉੱਥੇ ਹੀ ਸਿੱਧੂ ਦੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, ਡਿਊਟੀ ‘ਚ ਕੁਤਾਹੀ ਵਰਤਣ ‘ਤੇ 42 ਮੁਲਾਜ਼ਮਾਂ ਨੂੰ ਨੋਟਿਸ, 3 ਅਫਸਰ ਚਾਰਜਸ਼ੀਟ
ਸਿੱਧੂ ਦੇ ਪਰਿਵਾਰ ਵੱਲੋਂ ਕੀਤੀ ਗਈ ਅਪੀਲ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੁਲ ਕੰਬੋਜ ਦੀ ਅਦਾਲਤ ਨੇ ਥਾਰ ਗੱਡੀ ਨੂੰ ਮਾਨਸਾ ਪੁਲਿਸ ਨੂੰ ਸਿੱਧੂ ਦੇ ਪਰਿਵਾਰ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਸਿੱਧੂ ਪਰਿਵਾਰ ਉਸ ਥਾਰ ਗੱਡੀ ਨਾਲ ਆਪਣੇ ਪਿੰਡ ਮੂਸੇ ਲਈ ਰਵਾਨਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: