ਲੁਧਿਆਣਾ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ ‘ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਨ੍ਹਾਂ ਨਾਲ ਗੱਲ ਕਰਦੀ ਅਤੇ ਆਪਣੀ ਨਿਊਡ ਫੋਟੋ ਭੇਜਦੀ ਸੀ। ‘ਹਨੀਟ੍ਰੈਪ’ ‘ਚ ਫਸਣ ਤੋਂ ਬਾਅਦ ਬਦਨਾਮੀ ਦਾ ਡਰ ਵਿਖਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੰਦੀ। ਜੇ ਕੋਈ ਪੈਸੇ ਨਾ ਦਿੰਦਾ ਤਾਂ ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿਵਾਉਂਦੀ।
ਲੁਧਿਆਣਾ ਪੁਲਿਸ ਨੇ ਜਸਨੀਤ ਕੌਰ ਉਰਫ ਰਾਜਵੀਰ ਨਾਮ ਦੇ ਇਸ ਇੰਸਟਾਗ੍ਰਾਮ ਇੰਫਲੂਐਂਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਲੋਕਾਂ ਨੂੰ ਕੀਤੀ ਗਈ ਬਲੈਕਮੇਲਿੰਗ ਦਾ ਪਤਾ ਲਗਾਉਣ ਲਈ ਉਸ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਉਸ ਦੇ ਕਰੀਬ 2 ਲੱਖ ਫਾਲੋਅਰਸ ਦਾ ਪਤਾ ਲੱਗਾ ਹੈ। ਜਸਨੀਤ ਦੇ ਨਾਲ ਉਸ ਦਾ ਇੱਕ ਕਾਂਗਰਸੀ ਆਗੂ ਲੱਕੀ ਸੰਧੂ ਵੀ ਇਸ ਕੰਮ ਵਿੱਚ ਮਦਦਗਾਰ ਨਿਕਲਿਆ।
ਜਸਨੀਤ ਕੌਰ ਸੰਗਰੂਰ ਦੀ ਰਹਿਣ ਵਾਲੀ ਹੈ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਉਸ ਨੇ ਪੈਸੇ ਕਮਾਉਣ ਲਈ ਇੰਸਟਾਗ੍ਰਾਮ ‘ਤੇ ਅਡਲਟ ਰੀਲਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੂੰ ਉਮੀਦ ਸੀ ਕਿ ਇਸ ਨਾਲ ਉਸ ਦੇ ਫਾਲੋਅਰਜ਼ ਵਧਣਗੇ ਅਤੇ ਉਹ ਮਸ਼ਹੂਰ ਹੋਣ ਦੇ ਨਾਲ-ਨਾਲ ਮੋਟੀ ਕਮਾਈ ਵੀ ਕਰੇਗੀ। ਹਾਲਾਂਕਿ ਉਸਦੀ ਮਨਸ਼ਾ ਪੂਰੀ ਨਹੀਂ ਹੋਈ, ਉਸ ਨੇ ਬਲੈਕਮੇਲਿੰਗ ਦਾ ਸਹਾਰਾ ਲਿਆ।
ਦਰਅਸਲ, ਜਸਨੀਤ ਨੇ ਲੁਧਿਆਣਾ ਦੇ ਕਾਰੋਬਾਰੀ ਗੁਰਬੀਰ ਨੂੰ ਫਸਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਗੁਰਬੀਰ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਕਾਰੋਬਾਰੀ ਤੋਂ ਇੱਕ ਕਰੋੜ ਦੀ ਫਿਰੌਤੀ ਮੰਗੀ ਗਈ। ਕਾਰੋਬਾਰੀ ਨੇ ਇਸ ਮਾਮਲੇ ਵਿੱਚ ਮੋਹਾਲੀ ਵਿੱਚ ਕੇਸ ਦਰਜ ਕਰਵਾ ਦਿੱਤਾ। ਇਸ ਦੇ ਬਾਵਜੂਦ ਜਸਨੀਤ ਨਹੀਂ ਰੁਕੀ। ਉਸ ਨੇ ਗੁਰਬੀਰ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਿਵਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਵੇਖ ਗੁਰਬੀਰ ਲੁਧਿਆਣਾ ਵਿੱਚ ਮਾਡਲ ਟਾਊਨ ਥਾਣੇ ਦੀ ਪੁਲਿਸ ਕੋਲ ਪਹੁੰਚ ਗਿਆ। ਉਥੇ ਪੁਲਿਸ ਨੇ ਕੇਸ ਦਰਜ ਕਰ ਲਿਆ, ਜਿਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਥਾਣਾ ਮਾਡਲ ਟਾਊਨ ਦੀ ਐਸਐਚਓ ਗੁਰਸ਼ਿੰਦਰ ਕੌਰ ਮੁਤਾਬਕ ਗੁਰਬੀਰ ਨੇ 2022 ਵਿੱਚ ਜਸਨੀਤ ਕੌਰ ਖ਼ਿਲਾਫ਼ ਮੁਹਾਲੀ ਪੁਲੀਸ ਸਟੇਸ਼ਨ ਵਿੱਚ ਕੇਸ ਵੀ ਦਰਜ ਕਰਵਾਇਆ ਗਿਆ ਸੀ, ਜਿਸ ਦੀ ਜਾਣਕਾਰੀ ਪੁਲੀਸ ਕੋਲ ਵੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਧਮਕੀਆਂ ਦੇਣ ਵਾਲਾ ਵਿਅਕਤੀ ਸਾਹਨੇਵਾਲ ਦੇ ਰਹਿਣ ਵਾਲੇ ਲੱਕੀ ਸੰਧੂ ਦਾ ਕਰੀਬੀ ਦੋਸਤ ਹੈ। ਪੁਲਿਸ ਮੁਤਾਬਕ ਲੱਕੀ ਸੰਧੂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਪੁਲਿਸ ਲੱਕੀ ਸੰਧੂ ਦੇ ਕਾਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ।
ਜਸਨੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਇੰਸਟਾਗ੍ਰਾਮ ‘ਤੇ ਮਸ਼ਹੂਰ ਹੋਣਾ ਚਾਹੁੰਦੀ ਹੈ। ਪਹਿਲਾਂ ਉਹ ਆਮ ਵੀਡੀਓ ਪਾਉਂਦੀ ਸੀ ਪਰ ਉਸ ਨੂੰ ਫਾਲੋਅਰਜ਼ ਅਤੇ ਵਿਊਜ਼ ਨਹੀਂ ਮਿਲੇ ਸਨ। ਇਸ ਤੋਂ ਬਾਅਦ ਉਸ ਨੇ ਆਪਣੀ ਅਸ਼ਲੀਲ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਦੇ ਅਕਾਊਂਟ ‘ਤੇ ਫਾਲੋਅਰਸ ਵਧਣ ਦੇ ਨਾਲ-ਨਾਲ ਵਿਊਜ਼ ਵੀ ਵਧਣ ਲੱਗੇ।
ਜਸਨੀਤ ਕੌਰ ਨੇ ਦੱਸਿਆ ਕਿ ਉਹ 2 ਸਾਲਾਂ ਤੋਂ ਇੰਸਟਾਗ੍ਰਾਮ ‘ਤੇ ਐਕਟਿਵ ਹੈ। ਅਸ਼ਲੀਲ ਵੀਡੀਓ ਦੇ ਕਾਰਨ ਵਿਊਜ਼ ਮਿਲੇ ਪਰ ਲੋਕਾਂ ਨੇ ਫਾਲੋ ਨਹੀਂ ਕੀਤਾ, ਇਸ ਲਈ ਉਸ ਨੇ 3 ਅਕਾਊਂਟ ਬਣਾਏ ਹਨ। ਜਿਸ ਰਾਹੀਂ ਉਹ ਆਪਣੀਆਂ ਅਸ਼ਲੀਲ ਵੀਡੀਓਜ਼ ਪਾਉਂਦੀ ਸੀ।
ਇਹ ਵੀ ਪੜ੍ਹੋ : ਸਾਈਕਲ ਰਿਪੇਅਰ ਕਰਦੇ-ਕਰਦੇ ਇਸ ਨੌਜਵਾਨ ਨੇ ਭਰੀ ਅਸਮਾਨ ਦੀ ਉਡਾਨ, ਖੁਦ ਬਣਾਇਆ ਪੈਰਾਗਲਾਈਡਰ
ਪੁਲਿਸ ਪੁੱਛਗਿੱਛ ‘ਚ ਪਤਾ ਲੱਗਾ ਕਿ ਜਸਨੀਤ ਕੌਰ ਨੂੰ ਅਸ਼ਲੀਲ ਵੀਡੀਓ ਦੇਖ ਕੇ ਮੈਸੇਜ ਆਉਂਦਾ ਸੀ ਜਾਂ ਉਹ ਖੁਦ ਪ੍ਰੋਫਾਈਲ ਚੈੱਕ ਕਰਨ ਤੋਂ ਬਾਅਦ ਮੈਸੇਜ ਭੇਜਦੀ ਸੀ। ਜਦੋਂ ਗੱਲਬਾਤ ਸ਼ੁਰੂ ਹੁੰਦੀ ਤਾਂ ਉਹ ਆਪਣੀਆਂ ਕੁਝ ਨਿਊਡ ਫੋਟੋਆਂ ਭੇਜਦੀ। ਚੈਟਿੰਗ ਚਲਦੀ ਰਹਿੰਦੀ ਅਤੇ ਫਿਰ ਉਸਦੇ ਰਿਕਾਰਡ ਦੇ ਸਕਰੀਨ ਸ਼ਾਟ ਲੈ ਕੇ ਬਲੈਕਮੇਲਿੰਗ ਦੀ ਖੇਡ ਸ਼ੁਰੂ ਕਰ ਦਿੰਦੀ।
ਪੁਲਿਸ ਜਾਂਚ ਮੁਤਾਬਕ ਜਸਨੀਤ ਕੌਰ ਨੇ 75 ਲੱਖ ਦੀ ਬੀਐਮਡਬਲਿਊ ਕਾਰ ਰੱਖੀ ਹੋਈ ਹੈ। ਪੁਲਿਸ ਦੋਸ਼ੀ ਔਰਤ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਉਸ ਦੀ ਕਾਲ ਡਿਟੇਲ ‘ਤੇ ਵੀ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: