ਡੇਰਾ ਬਾਬਾ ਨਾਨਕ ਨੇੜਲੇ ਪਿੰਡ ਨਿੱਕੋ ਸਰਾਂ ਵਿੱਚ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਹੋਏ ਝਗੜੇ ਵਿੱਚ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਭਤੀਜੇ ਦੇ ਸਿਰ ਵਿੱਚ ਕੱਸੀ ਮਾਰ ਕੇ ਕਤਲ ਕਰ ਦਿੱਤਾ। ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਚਾਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਛੇ ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਨਰਿੰਦਰ ਸਿੰਘ ਵਜੋਂ ਹੋਈ ਹੈ।
ਨਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਚਾਚੇ ਬਲਕਾਰ ਸਿੰਘ ਦਾ ਕੁਝ ਦਿਨ ਪਹਿਲਾਂ ਖੇਤਾਂ ਨੂੰ ਪਾਣੀ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਮੰਗਲਵਾਰ ਨੂੰ ਉਹ ਘਰ ਦੇ ਨਜ਼ਦੀਕ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਚਾਚੇ ਬਲਕਾਰ ਸਿੰਘ ਅਤੇ ਉਸਦੇ ਲੜਕਿਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਕੱਸੀ ਨਾਲ ਵਾਰ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਨਰਿੰਦਰ ਦੇ ਪਰਿਵਾਰ ਵਾਲਿਆਂ ਨੇ ਉਸਨੂੰ ਪਹਿਲਾਂ ਫਤਿਹਗੜ ਚੂੜੀਆਂ ਹਸਪਤਾਲ ਅਤੇ ਫਿਰ ਅੰਮ੍ਰਿਤਸਰ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫੇਰਿਆਂ ਤੋਂ ਪਹਿਲਾਂ ਮੁੰਦਰੀ-ਚੇਨ ਲੈਣ ‘ਤੇ ਅੜਿਆ ਲਾਲਚੀ ਲਾੜਾ, ਪਹੁੰਚਿਆ ਸਲਾਖਾਂ ਪਿੱਛੇ
ਡੇਰਾ ਬਾਬਾ ਨਾਨਕ ਦੇ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਭਰਾ ਨਿਰਮਲ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਚਾਚਾ ਬਲਕਾਰ ਸਿੰਘ, ਬਲਜੀਤ ਕੌਰ, ਜਗਜੀਤ ਸਿੰਘ, ਪ੍ਰਭਜੀਤ ਸਿੰਘ, ਦਲੇਰ ਸਿੰਘ ਅਤੇ ਛੇ ਅਣਪਛਾਤੇ ਵਿਅਕਤੀ ਸਮੇਤ ਛੇ ਵਿਅਕਤੀਆਂ (302) ਖ਼ਿਲਾਫ਼ ਕੇਸ ਦਰਜ ਕੀਤਾ ਹੈ।