ਅੰਮ੍ਰਿਤਸਰ ਦੇ ਵੇਰਕਾ ਤੋਂ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ 18 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਨਵਤੇਜ ਸਿੰਘ ਰਾਤ ਦੀ ਰੋਟੀ ਖਾਣ ਮਗਰੋਂ ਘਰੋਂ ਗਿਆ ਸੀ। ਉਹ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਮੈਂ ਜਲਦ ਹੀ ਘਰ ਪਰਤ ਆਵਾਂਗਾ। ਮਾਪੇ ਘਰ ਉਡੀਕਦੇ ਰਹੇ ਪਰ ਨੌਜਵਾਨ ਘਰ ਨਹੀਂ ਪਰਤਿਆ ਸਗੋਂ ਉਸ ਦੀ ਮ੍ਰਿਤਕ ਦੇਹ ਬਰਾਮਦ ਹੋਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਡੂੰਘੇ ਸਦਮੇ ਵਿਚ ਹੈ ਕਿ ਉਨ੍ਹਾਂ ਦਾ ਪੁੱਤ ਨਿੱਕੀ ਉਮਰੇ ਹੀ ਦੁਨੀਆ ਛੱਡ ਕੇ ਚਲਾ ਗਿਆ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























