ਤਰਨਤਾਰਨ ਦੇ ਪਿੰਡ ਪੱਖੋਕੇ ਦੇ ਨੇੜੇ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਛਾਤੀ ਵਿੱਚ ਗੋਲੀ ਮਾਰੀ ਗਈ ਹੈ ਤੇ ਮ੍ਰਿਤਕ ਦੀ ਪਛਾਣ ਖਡੂਰ ਸਾਹਿਬ ਵਾਸੀ ਲਵਪ੍ਰੀਤ ਸਿੰਘ ਵੱਜੋਂ ਹੋਈ ਹੈ।
ਮ੍ਰਿਤਕ ‘ਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਵੱਖ-ਵੱਖ ਅਪਰਾਧਿਕ ਧਰਾਵਾਂ ਤਹਿਤ ਮਾਮਲੇ ਦਰਜ ਸਨ, ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਸ਼ੇ-ਪੱਤੇ ਕਰਨ ਦਾ ਆਦੀ ਸੀ। ਬੀਤੇ ਦਿਨੀਂ ਘਰੋਂ ਗੁਰਦੁਆਰਾ ਟਾਹਲਾ ਸਾਹਿਬ ਜਾਣ ਲਈ ਕਹਿ ਕੇ ਗਿਆ ਸੀ ਪਰ ਵਾਪਸ ਨਹੀਂ ਪਰਤਿਆ।
ਇਹ ਵੀ ਪੜ੍ਹੋ : ਡ/ਰੱ.ਗ ਮਾਫੀਆ ਸੁਨੀਲ ਯਾਦਵ ਦਾ ਗੋ.ਲੀ/ਆਂ ਮਾ.ਰ ਕੇ ਕ.ਤ/ਲ, ਅਮਰੀਕਾ ‘ਚ ਉਤਾਰਿਆ ਗਿਆ ਮੌ.ਤ ਦੇ ਘਾਟ
ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਪਿੰਡ ਪੱਖੋਕੇ ਨੇੜੇ ਪੈਈ ਹੋਈ ਏ, ਜਿਸ ਦੀ ਛਾਤੀ ਵਿੱਚ ਗੋਲੀ ਮਾਰੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸ ਵਿਅਕਤੀ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: