ਗੁਰਦਾਸਪੁਰ ਦੇ ਪਿੰਡ ਲਖੋਵਾਲ ਵਿਚ ਉਸ ਸਮੇਂ ਦਹਿਸ਼ਤ ਫਲ ਗਈ ਜਦੋਂ ਪਿੰਡ ਦੇ ਖੇਤਾਂ ਵਿਚ 18 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਮਿਲੀ। ਉਦੋਂ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਰਾਣਾ ਮਸੀਹ (ਉਰਫ ਧੋਨੀ) ਪੁੱਤਰ ਵਾਰਿਸ ਮਸੀਹ ਵਾਸੀ ਪਿੰਡ ਲਖੋਵਾਲ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਕਤਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਵਾਰਿਸ ਮਸੀਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਕੱਲ੍ਹ ਦੁਪਹਿਰ ਵਾਲ ਕਟਵਾਉਣ ਲਈ ਘਰ ਤੋਂ ਨਿਕਲਿਆ ਸੀ ਪਰ ਦੇਰ ਸ਼ਾਮ ਵਾਪਸ ਨਹੀਂ ਆਇਆ।
ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਖੇਤਾਂ ਵਿਚ ਪਈ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਮੇਲੇ ਵਿਚ ਉਨ੍ਹਾਂ ਦੇ ਪੁੱਤ ਦਾ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ। ਉਨ੍ਹਾਂ ਨੇ ਸ਼ੱਕ ਪ੍ਰਗਟਾਇਆ ਕਿ ਉਸ ਦੀ ਰੰਜਿਸ਼ ਤਹਿਤ ਉਨ੍ਹਾਂ ਦੇ ਬੇਟੇ ਨਾਲ ਹੱਤਿਆ ਕੀਤੀ ਗਈ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ। ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: