ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਝੀਲ ਤੋਂ ਇਕ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਲੋਕਾਂ ਵਲੋਂ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ NDRF ਦੀਆਂ ਟੀਮਾਂ ਪਹੁੰਚੀਆਂ ਤੇ ਦੇਹ ਨੂੰ ਬਾਹਰ ਕੱਢਿਆ ਗਿਆ।
ਪਰਿਵਾਰ ਨੇ ਦੱਸਿਆ ਕਿ ਇਹ ਨੌਜਵਾਨ ਬਿਨਾਂ ਦੱਸੇ ਸਵੇਰ ਵੇਲੇ ਘਰੋਂ ਚਲਾ ਗਿਆ ਸੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਦਿ4ਤੀ ਗਈ ਕਿ ਨੌਜਵਾਨ ਵੱਲੋਂ ਝੀਲ ਵਿਚ ਛਾਲ ਮਾਰੀ ਗਈ। ਨੌਜਵਾਨ ਦੇ ਨਾਲ ਇਕ ਨਿਆਣਾ ਵੀ ਸੀ ਜਿਸ ਵੱਲੋਂ ਛਾਲ ਮਾਰੀ ਗਈ ਸੀ। ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕੋਈ ਬਿਆਨ ਸਾਹਮਣੇ ਨਹੀ ਆਇਆ ਹੈ।
ਇਹ ਵੀ ਪੜ੍ਹੋ : ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਨਾਲ ਮੌ.ਤ, CCTV ‘ਚ ਹੋਇਆ ਖੁਲਾਸਾ
ਨੌਜਵਾਨ ਬਠਿੰਡਾ ਦੀ ਪ੍ਰਜਾਪਤ ਕਾਲੋਨੀ ਦਾ ਦੱਸਿਆ ਜਾ ਰਿਹਾ ਹੈ। ਨਿਆਣੇ ਦੇ ਛਾਲ ਮਾਰਨ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਜਿਸ ਕਰਕੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਦੇਹ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟੀਮਾਂ ਵੱਲੋਂ ਰੈਸਕਿਊ ਆਪ੍ਰੇਸ਼ਨ ਵੀ ਚਲਾਇਆ ਗਿਆ ਹੈ।