ਕਪੂਰਥਲਾ ਤੋਂ ਵਿਧਾਇਕ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਵਿਧਾਨ ਸਭਾ ਹਲਕੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬੈਂਕ ਆਫ ਇੰਡੀਆ ਨੇ ਚੋਣ ਕਮਿਸ਼ਨ ਕੋਲ ਪਹੁੰਚ ਕਰਦਿਆਂ ਉਨ੍ਹਾਂ ਦੀ ਨਾਮਜ਼ਦਗੀ ਪ੍ਰਕਿਰਿਆ ‘ਤੇ ਸਭ ਤੋਂ ਵੱਡਾ ਇਤਰਾਜ਼ ਲਗਾਇਆ ਹੈ।
ਬੈਂਕ ਆਫ ਇੰਡੀਆ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਤਰਨਤਾਰਨ, ਐਸਡੀਐਮ ਖਡੂਰ ਸਾਹਿਬ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਰਮਨਜੀਤ ਸਿੰਘ ਸਿੱਕੀ ਦੀ ਬੈਂਕ ਦੀ 6 ਕਰੋੜ 35 ਲੱਖ ਦੀ ਦੇਣਦਾਰੀ ਹੈ। ਉਹ ਡਿਫਾਲਟਰ ਹਨ। ਇਸ ਸਬੰਧੀ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ ਤੇ ਐਸਡੀਐਮ ਦੀਪਕ ਭਾਟੀਆ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਕਾਨੂੰਨ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਕ ਬੈਂਕ ਆਫ ਇੰਡੀਆ ਅਵਤਾਰ ਨਗਰ ਜਲੰਧਰ ਦੀ ਬ੍ਰਾਂਚ ਨੇ 27 ਜਨਵਰੀ ਨੂੰ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਕਿ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਦੀ ਫਰਮ ਨੇ ਉਨ੍ਹਾਂ ਦੇ ਬੈਂਕ ਤੋਂ ਕਰਜ਼ਾ ਲਿਆ ਸੀ, ਜਿਸ ਦਾ 6 ਕਰੋੜ 35 ਲੱਖ 28 ਹਜ਼ਾਰ 478 ਰੁਪਏ 35 ਪੈਸੇ ਬਕਾਇਆ ਹੈ। ਕਈ ਵਾਰ ਬੈਂਕ ਅਧਿਕਾਰੀਆਂ ਵੱਲੋਂ ਕਹਿਣ ਦੇ ਪਾਵਜੂਦ ਉਨ੍ਹਾਂ ਨੂੰ ਪੈਸੇ ਅਦਾ ਨਹੀਂ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਬੈਂਕ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਹੈ ਕਿ ਰਮਨਜੀਤ ਸਿੰਘ ਦੇ ਨਾਮਜ਼ਦਗੀ ਪੱਤਰ ਪ੍ਰਵਾਨ ਨਾ ਕੀਤੇ ਜਾਣ। ਬੈਂਕ ਨੇ ਇਸ ਪੱਤਰ ਦੀ ਕਾਪੀ ਭਾਰਤ ਦੇ ਮੁੱਖ ਚੋਣ ਕਮਿਸ਼ਨ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ, ਪੰਜਾਬ ਕਾਂਗਰਸ ਪ੍ਰਧਾਨ ਅਤੇ ਡੀਸੀ ਤਰਨਤਾਰਨ ਨੂੰ ਵੀ ਭੇਜੀ ਹੈ।