ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤੇ ਸਾਵਧਾਨੀ ਡੋਜ਼ ਵਿਚ ਵਕਫੇ ਨੂੰ 9 ਮਹੀਨੇ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ ਹੈ। ਨਵੀਂ ਵਿਵਸਥਾ ਨੂੰ ਲਾਗੂ ਕਰਨ ਲਈ ਕੋਵਿਡ ਪ੍ਰਣਾਲੀ ਵਿਚ ਕੁਝ ਬਦਲਾਅ ਕੀਤੇ ਗਏ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਸੋਧ ਟੀਕਾਕਰਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਸਥਾਈ ਤਕਨੀਕੀ ਉਪ ਸੰਮਤੀ ਦੀ ਸਿਫਾਰਸ਼ ਦੇ ਬਾਅਦ ਕੀਤਾ ਗਿਆ ਹੈ।
ਟੀਕਾਕਰਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਨੇ ਵੀ ਇਸ ਸਿਫਾਰਸ਼ ‘ਤੇ ਮੋਹਰ ਲਗਾਈ ਜਿਸ ਦੇ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੇ ਫੈਸਲਾ ਲਿਆ। ਹੁਣ ਨਵੇਂ ਹੁਕਮ ਤਹਿਤ ਕੋਵਿਡ ਰੋਕੂ ਵੈਕਸੀਨ ਦੀ ਦੂਜੀ ਤੇ ਅਹਿਤਿਆਤੀ ਖੁਰਾਕ ਵਿਚ ਅੰਤਰ ਨੂੰ ਮੌਜੂਦਾ 9 ਮਹੀਨੇ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ ਗਿਆ ਹੈ। ਹੁਣ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਕੋਵਿਡ ਟੀਕਾਕਰਨ ਕੇਂਦਰਾਂ ਵਿਚ ਦੂਜੀ ਖੁਰਾਕ ਦੀ ਤਰੀਖ ਤੋਂ 6 ਮਹੀਨੇ ਜਾਂ 26 ਹਫਤੇ ਪੂਰੇ ਹੋਣ ਦੇ ਬਾਅਦ 18 ਤੋਂ 59 ਸਾਲ ਦੇ ਸਾਰੇ ਲਾਭਪਾਤਰੀਆਂ ਨੂੰ ਅਹਿਤਿਆਤੀ ਖੁਰਾਕ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ 60 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਲਾਭ ਪਾਤਰੀਆਂ ਨਾਲ ਸਿਹਤ ਦੇਖਭਾਲ ਮੁਲਾਜ਼ਮ ਤੇ ਫਰੰਟ ਲਾਈਨ ਵਰਕਰਾਂ ਲਈ ਸਰਕਾਰੀ ਟੀਕਾਕਰਨ ਕੇਂਦਰਾਂ ਵਿਚ ਦੂਜੀ ਖੁਰਾਕ ਦੀ ਤਰੀਖ ਤੋਂ 6 ਮਹੀਨੇ ਬਾਅਦ ਅਹਿਤਿਆਤੀ ਖੁਰਾਕ ਫ੍ਰੀ ਦਿੱਤੀ ਜਾਵੇਗੀ। ਨਵੀਂ ਵਿਵਸਥਾ ਨੂੰ ਸੁਵਿਧਾਜਨਕ ਬਣਾਉਣ ਲਈ ਟੀਕਾਕਰਨ COWIN ਪ੍ਰਣਾਲੀ ਵਿਚ ਬਦਲਾਅ ਕੀਤੇ ਗਏ ਹਨ। ਮੰਤਰਾਲੇ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ ਨੂੰ ਕਿਹਾ ਹੈ।